ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਉੱਤੇ ਲਗਾਈ ਰੋਕ
ਇਸ ਭਰਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਖੁਦ ਹਾਈ ਕੋਰਟ ਨੂੰ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਰੋਕਣ ਦਾ ਭਰੋਸਾ ਦਿੱਤਾ
ਕਈ ਬਿਨੈਕਾਰਾਂ ਨੇ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਇਸ ਭਰਤੀ ਦੀਆਂ ਸ਼ਰਤਾਂ ਵਿੱਚ ਕੀਤੀਆਂ ਤਬਦੀਲੀਆਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਬਿਨੈਕਾਰਾਂ ਦਾ ਦੋਸ਼ ਹੈ ਕਿ ਸਰਕਾਰ ਨੇ ਪਿਛਲੇ ਸਾਲ 12 ਅਕਤੂਬਰ ਨੂੰ ਈਟੀਟੀ ਦੀਆਂ 5994 ਅਸਾਮੀਆਂ ‘ਤੇ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਸੀ।
ਪਰ ਅਰਜ਼ੀ ਦੇਣ ਤੋਂ ਬਾਅਦ 1 ਦਸੰਬਰ ਨੂੰ ਭਰਤੀ ਦੀਆਂ ਸ਼ਰਤਾਂ ਬਦਲ ਦਿੱਤੀਆਂ ਗਈਆਂ।
ਬਾਅਦ ਵਿੱਚ ਬਦਲਾਵਾਂ ਰਾਹੀਂ ਇਨ੍ਹਾਂ ਅਸਾਮੀਆਂ ਲਈ ਪੰਜਾਬੀ ਦੀ ਯੋਗਤਾ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ ਅਤੇ ਅਨੁਸੂਚਿਤ ਜਾਤੀ ਵਰਗ ਨੂੰ ਇਸ ਪ੍ਰੀਖਿਆ ਦੇ ਅੰਕਾਂ ਵਿੱਚ ਕੋਈ ਰਿਆਇਤ ਨਹੀਂ ਦਿੱਤੀ ਗਈ।
ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਨਿਯਮਾਂ ਅਤੇ ਸ਼ਰਤਾਂ ਵਿੱਚ ਕੀਤੀਆਂ ਤਬਦੀਲੀਆਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਅਜਿਹਾ ਹੀ ਇੱਕ ਮਾਮਲਾ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵਿੱਚ ਵਿਚਾਰ ਅਧੀਨ ਹੈ, ਇਸ ਲਈ ਸਰਕਾਰ ਨੇ ਖੁਦ ਹਾਈ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ 14 ਨਵੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱ ਭਰਤੀ ਨਹੀਂ ਕੀਤੀ ਜਾਵੇਗੀ ।