ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਕਿਸਾਨਾਂ ਤੇ ਪੁਲਿਸ ਕਾਰਵਾਈ ਆਰੰਭੀ ਤੇ ਐਫ ਆਈ ਆਰ ਦਰਜ
11 ਮਾਮਲਿਆਂ ਵਿੱਚ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ
ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਦਰਜ
* ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਐਸ.ਡੀ.ਐਮਜ,ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ
*ਪਰਾਲੀ ਸਾੜਨ ਦੇ ਮਾਮਲਿਆਂ ’ਤੇ ਨਿਗਰਾਨੀ ਰੱਖਣ ਲਈ 25 ਕਲੱਸਟਰ ਅਫ਼ਸਰ 192 ਨੋਡਲ ਅਫ਼ਸਰ ਤਾਇਨਾਤ
ਮਾਲੇਰਕੋਟਲਾ 20 ਨਵੰਬਰ :
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸਰੂ ਹੋ ਗਏ ਹਨ । ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪੋਰਟਲ ਤੇ ਪਿਛਲੇ ਸਾਲ ਮਿਤੀ 19 ਨਵੰਬਰ ਤੱਕ ਕਰੀਬ 668 ਘਟਨਾਵਾਂ ਅੱਗ ਲਗਾਉਣ ਦੀਆਂ ਏ.ਟੀ.ਆਰ ਤੇ ਦਰਜ ਹੋਇਆ ਸਨ ਜਦੋਂ ਕਿ ਅੱਜ ਤੱਕ ਪਿਛਲੇ ਸਾਲ ਨਾਲੋਂ 266 ਘੱਟ ਮਾਮਲੇ ਸਾਹਮਣੇ ਆਏ ਹਨ ਭਾਵ ਏ.ਟੀ.ਆਰ ਤੇ 402 ਮਾਮਲੇ ਦਰਜ ਹੋਏ ਹਨ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਇਹ ਸਭ ਕਿਸਾਨਾਂ ਦੇ ਸਹਿਯੋਗ ਅਤੇ ਫ਼ੀਲਡ ਵਿੱਚ ਤਾਇਨਾਤ ਅਧਿਕਾਰੀਆਂ ਦੀ ਅਣਥੱਕ ਜਾਗਰੂਕ ਅਭਿਆਨ ਨਾਲ ਸੰਭਵ ਹੋਇਆ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 03 ਅਤੇ 08 ਮਾਮਲੇ ਦਰਜ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਜ਼ਿਲ੍ਹਾ ਵਿੱਚ ਦਫ਼ਾ 144 ਅਧੀਨ ਹੁਕਮ ਜਾਰੀ ਪਹਿਲਾ ਹੀ ਕੀਤੇ ਗਏ ਸਨ ਤਾਂ ਜੋ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾ ਕੇ ਅੱਗਸਣੀ ਦੀਆਂ ਘਟਨਾਵਾਂ ਜ਼ਿਲ੍ਹੇ ਵਿੱਚ ਜ਼ੀਰੋ ਕੀਤਾ ਜਾ ਸਕੇ । ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਉਹ ਖ਼ੁਦ ਹਰ ਰੋਜ਼ ਸਵੇਰੇ ਵਰਚੂਅਲ ਮਾਧਿਅਮ ਨਾਲ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ, ਪੁਲਿਸ ਪ੍ਰਸ਼ਾਸਨ, ਫ਼ੀਲਡ ਵਿੱਚ ਤਾਇਨਾਤ ਕਲੱਸਟਰ ਅਫ਼ਸਰ , ਨੋਡਲ ਅਫ਼ਸਰ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਕਰ ਰਹੇ ਹਨ ਤਾਂ ਜੋ ਕਿਸੇ ਕਿਸਮ ਦੀ ਅਨੁਤਾਈ ਨਾ ਰਹੇ । ਇਸ ਤੋਂ ਇਲਾਵਾ ਉਨ੍ਹਾਂ ਅਤੇ ਉਨ੍ਹਾਂ ਦੀਆਂ ਫ਼ੀਲਡ ਟੀਮਾਂ ਵੱਲੋਂ ਲਗਾਤਾਰ ਬਿਨਾਂ ਕਿਸੇ ਛੁੱਟੀ ਦੇ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗਾ ਨਾ ਲਗਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਆਧੁਨਿਕ ਮਸ਼ੀਨਰੀ ਦੇ ਉਪਯੋਗ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਇਸ ਗਿਰਾਵਟ ਨੂੰ ਜ਼ਿਲ੍ਹੇ