ਹਾਈਕੋਰਟ ਨੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ‘ਤੇ ਉਠਾਏ ਸਵਾਲ
ਡੇਰਾ ਮੁਖੀ ਨੂੰ ਹਰਿਆਣਾ ਸਰਕਾਰ ਵਲੋਂ ਵਾਰ ਵਾਰ ਪੈਰੋਲ ਦਿਤੇ ਜਾਣ ਤੇ ਸਵਾਲ ਉਠਾਏ ਹਨ । ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਪਹਿਲਾਂ ਸਰਕਾਰ ਇਹ ਦੱਸੇ ਕਿ ਕਿੰਨੇ ਕੈਦੀਆਂ ਨੇ ਪੈਰੋਲ ਅਤੇ ਫਰਲੋ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਵਿਚੋਂ ਕਿੰਨੇ ਨੂੰ ਪੈਰੋਲ ਦਿੱਤੀ ਗਈ ਹੈ।
ਹਾਲਾਂਕਿ ਸਰਕਾਰ ਨੇ ਕਿਹਾ ਕਿ ਇਸ ਦਾ ਫੈਸਲਾ ਕੇਸ-ਦਰ-ਕੇਸ ਦੇ ਆਧਾਰ ‘ਤੇ ਕੀਤਾ ਜਾਂਦਾ ਹੈ, ਪਰ ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ ਹੈ। ਇਸ ਦੇ ਬਾਵਜੂਦ ਹਾਈਕੋਰਟ ਨੇ ਹੁਣ ਹਰਿਆਣਾ ਸਰਕਾਰ ਤੋਂ ਇਹ ਜਾਣਕਾਰੀ ਮੰਗੀ ਹੈ।
ਜਿਸ ਕੇਸ ਵਿੱਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਸੇ ਅਪਰਾਧ ਦੇ ਹੋਰ ਕਿੰਨੇ ਦੋਸ਼ੀਆਂ ਨੂੰ ਅੱਜ ਤੱਕ ਪੈਰੋਲ ਦਿੱਤੀ ਗਈ ਹੈ ਅਤੇ ਕਿੰਨੀਆਂ ਅਰਜ਼ੀਆਂ ਅਜੇ ਵੀ ਪੈਂਡਿੰਗ ਹਨ, ਪਹਿਲਾਂ ਜਾਣਕਾਰੀ ਦਿੱਤੀ ਜਾਵੇ । ਦੱਸ ਦੇਈਏ ਕਿ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਵਿਰੁੱਧ ਸ਼੍ਰੋਮਣੀ ਕਮੇਟੀ ਅਤੇ ਮਨੁੱਖੀ ਅਧਿਕਾਰਾਂ ਦੇ ਵਕੀਲਾਂ ਨੇ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨਕਰਤਾ ਨੇ ਕਿਹਾ, ਡੇਰਾ ਮੁਖੀ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਹੈ, ਇਸ ਦੇ ਬਾਵਜੂਦ ਉਹ ਪੈਰੋਲ ਦੌਰਾਨ ਉਪਦੇਸ਼ ਦੇ ਰਿਹਾ ਹੈ। ਉਸਦੇ ਖਿਲਾਫ ਬੇਅਦਬੀ ਕਰਨ ਅਤੇ ਡੇਰੇ ‘ਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਅਜੇ ਵੀ ਚੱਲ ਰਹੇ ਹਨ।