Govt ਸੀਨੀਅਰ ਸੈਕੇਂਡਰੀ ਸਕੂਲ ਫੇਜ 11 ਚ ਮਾਪੇ-ਅਧਿਆਪਕ ਮਿਲਣੀ ਨੂੰ ਵੱਡਾ ਹੁੰਗਾਰਾ
ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਸਾਰਥਿਕ ਸਿੱਧ ਹੋਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ Govt ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਕਾਫੀ ਸਾਰਥਿਕ ਸਿੱਧ ਹੋਇਆ। ਜ਼ਿਲ੍ਹਾ ਐਸ ਏ ਐਸ ਨਗਰ ਵਿਚ ਵੀ ਮਾਪੇ-ਅਧਿਆਪਕ ਮਿਲਣੀ ਨੂੰ ਕਾਫੀ ਹੁੰਗਾਰਾ ਮਿਲਿਆ ਹੈ । Govt ਸੀਨੀਅਰ ਸੈਕੇਂਡਰੀ ਸਕੂਲ ਫੇਜ 11 ਵਿੱਚ ਵੀ ਸਕੂਲ ਦੀ ਪ੍ਰਿੰਸੀਪਲ ਵਰਿੰਦਰਜੀਤ ਕੌਰ ਦੀ ਅਗਵਾਈ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ ।
ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅੰਗਰੇਜ ਸਿੰਘ ਸਕੂਲ ਵਿਚ ਜਾ ਕੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਹੋਰ ਵਧੀਆ ਬਣਾਉਣ ਦੇ ਸੁਝਾਅ ਵੀ ਦਿੱਤੇ । ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਹਜਾਰਾਂ ਮਾਪਿਆ ਨੇ ਆਪਣੇ ਬੱਚਿਆ ਦੀ ਪੜਾਈ ਅਤੇ ਸਕੂਲ ਵੱਲੋਂ ਵਿਦਿਅਰਥੀਆ ਨੂੰ ਦਿੱਤੀਆ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਹਾਸਲ ਕੀਤੀ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ ਸੀ ਅਤੇ ਮਾਪਿਆਂ ਦਾ ਭਰਵਾ ਸਵਾਗਤ ਕੀਤਾ ਗਿਆ। ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਦੀਆਂ ਖੂਬ ਰੌਣਕਾਂ ਵੇਖਣ ਨੂੰ ਮਿਲੀਆਂ। ਸਕੂਲ ਵਿੱਚ ਵੱਖ ਵੱਖ ਸਟਾਲ ਲਗਾਏ ਗਏ ਸੀ ।
Govt ਸਕੂਲ ਦੀ ਪ੍ਰਿੰਸੀਪਲ ਵਰਿੰਦਰਜੀਤ ਕੌਰ ਨੇ ਦੱਸਿਆ ਕਿ ਮਾਪਿਆਂ ਨੂੰ ਸਕੂਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਾਂ ਦੀ ਜਾਣਕਾਰੀ ਦਿੱਤੀ ਗਈ ।ਉਨ੍ਹਾਂ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ , ਐਮੀਨੈਂਸ ਸਕੂਲਾਂ ਵਿੱਚ ਵੀ ਦਾਖਲੇ ਲਈ ਮਾਪਿਆਂ ਨੁੰ ਉਤਸ਼ਾਹਿਤ ਕੀਤਾ ਗਿਆ।
ਇਸ ਦੌਰਾਨ ਪੰਜਾਬੀ ਲੈਕਚਰਾਰ ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਿਖਿਆ ਮੰਤਰੀ ਵੱਲੋਂ ਕੀਤੇ ਇਸ ਉਪਰਾਲੇ ਅਤੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆ ਜਾ ਰਹੀਆਂ ਸਹੂਲਤਾਂ ਦੀ ਪ੍ਰਸ਼ੰਸਾ ਕੀਤੀ ਗਈ ।