Officials and employees ਦੀਆਂ ਪਦਉਨਤੀਆਂ ਮੁੱਖ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 21 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ Officials and employees ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।
ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਮਨਿਸਟਰੀਅਲ ਸੇਵਾਵਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਦੀ ਪ੍ਰਕਿਰਿਆ ਦੋ ਮਹੀਨਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ। ਉਨ੍ਹਾਂ ਏ.ਸੀ.ਪੀ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਕਈ ਲਟਕਦੀਆਂ ਮੰਗਾਂ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਦੇ ਮੁਲਾਜ਼ਮ ਵੀ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਹੈ।