ਪੰਜਾਬ
Breach in canal :ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਪਾੜ ਦਾ ਜਾਇਜ਼ਾ
ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ canal ਦਾ ਪਾੜ ਬੰਦ ਕਰਨ ਦੀ ਹਦਾਇਤ
ਅਬੋਹਰ 25 ਦਸੰਬਰ
ਪਿੰਡ ਕਿੱਕਰ ਖੇੜਾ ਕੋਲ ਮਲੂਕਪੁਰਾ ਨਹਿਰ ਵਿੱਚ ਬੀਤੀ ਰਾਤ ਪਏ ਪਾੜ ਤੋਂ ਬਾਅਦ ਅੱਜ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਪ੍ਰਭਾਵਿਤਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਬੀਤੀ ਰਾਤ ਨਹਿਰ ਵਿੱਚ ਪਾੜ ਪੈ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਹੈਡ ਵਰਕਸ ਤੋਂ ਪਾਣੀ ਦੀ ਕਟੌਤੀ ਲਈ ਗਈ। ਉਹਨਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੇਤੀ ਤੋਂ ਛੇਤੀ ਪਾੜ ਬੰਦ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਨੂੰ ਕਿਹਾ ਕਿ ਉਹ ਪਾਣੀ ਦੀ ਨੇੜੇ ਤੋਂ ਲੰਘ ਰਹੇ ਸੇਮ ਨਾਲੇ ਵਿੱਚ ਨਿਕਾਸੀ ਕਰਵਾਵੇ ਤਾਂ ਕਿ ਫਸਲਾਂ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ।
ਉਨਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਨ ਹੋਏ ਨੁਕਸਾਨ ਸਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ।
ਇਸ ਮੌਕੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਦੱਸਿਆ ਕਿ ਨਹਿਰ ਵਿੱਚ ਰਿਸਾਬ ਹੋਣ ਕਾਰਨ ਲਗਭਗ 70 ਫੁੱਟ ਦਾ ਪਾੜ ਪਿਆ ਹੈ ਅਤੇ ਵਿਭਾਗ ਵੱਲੋਂ ਪਿੱਛੋਂ ਨਹਿਰ ਵਿੱਚ ਪਾਣੀ ਦੀ ਕਟੌਤੀ ਕਰ ਦਿੱਤੀ ਗਈ ਹੈ ਅਤੇ ਹੁਣ canal ਬੰਦੀ ਕਰਕੇ ਇਸ ਪਾੜ ਨੂੰ ਪੂਰੀ ਤਰ੍ਹਾਂ ਦੁਬਾਰਾ ਪੱਕਾ ਕਰਨ ਤੋਂ ਬਾਅਦ ਹੀ ਪਾਣੀ ਛੱਡਿਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਜੋ ਖਾਲ ਤੋੜਿਆ ਗਿਆ ਹੈ ਉਸ ਦੀ ਮੁਰੰਮਤ ਵੀ ਪਹਿਲ ਦੇ ਅਧਾਰ ਤੇ ਕਰਵਾ ਕੇ ਦਿੱਤੀ ਜਾਵੇਗੀ।