Live ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ
Live
https://www.youtube.com/live/FJuokneUYa8?si=LGhKneAxPAiYjm0-
[Live] CM @BhagwantMann addressing a Press Conference at Punjab Bhawan, Chandigarh.
https://t.co/udQjEt59MA— Government of Punjab (@PunjabGovtIndia) December 27, 2023
Live ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।”
ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ।