ਪੰਜਾਬ

ਆਂਗਣਵਾੜੀ ਸੈਂਟਰਾਂ ਚ 3 ਤੋ 6 ਸਾਲ ਦੇ ਬੱਚਿਆਂ ਨੂੰ ਛੁੱਟੀਆਂ ਦਾ ਐਲਾਣ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ  ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।
ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ  ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।

 

 

Punjab government declares holidays in Anganwadi centres of  state till January 14: Dr. Baljit Kaur

The Punjab government has declared holidays for children aged 3-6 years till January 14, 2024 in view of the winter weather across all the Anganwadi centres of state.

          Social Security, Women and Child Development Minister Dr. Baljit Kaur said that it is very difficult for small children to come to Anganwadi centres due to the extreme cold season. She directed that children aged 3-6 years should be given ration that could be taken to their homes from Anganwadi workers during holidays.

          The Cabinet Minister directed Child Development Project Officers to report daily on the nutrition tracker and ensure that the benefits of other schemes apart from pre-school education are given to the beneficiaries as before.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!