ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।
CM CONDOLES DEATH OF COPS
Chandigarh, January 17-Expressing profound grief and sorrow over the death of three cops in a road accident near Hoshiarpur, the Punjab Chief Minister Bhagwant Singh Mann on Wednesday announced Rs 2 crore as financial assistance to their families.
In a statement, the Chief Minister said that it is unfortunate that these cops had lost their lives in a road mishap adding that this is a huge loss for the state in general and for the aggrieved families of the cops in particular.
He said that out of this Rs 2 crore, Rs 1 crore will be given as ex-gratia by the state government whereas another payment of insurance cover worth Rs 1 crore will be made by the HDFC bank.
Bhagwant Singh Mann said that financial assistance to family of cops is in consonance with the commitment of the state government to ensure the well being of the soldiers (from Armed forces, paramilitary and Police) and their families.