ਪੰਜਾਬ

ਦੇਸ਼ ਵਾਸੀ ਮਾਲੇਰਕੋਟਲਾ ਦੀ ਧਰਤੀ ਦਾ ਕਰਜ਼ ਕਦੇ ਨਹੀਂ ਉਤਾਰ ਸਕਦੇ :ਖੁੱਡੀਆਂ

ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ

ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ

ਮਾਲੇਰਕੋਟਲਾ, 17 ਜਨਵਰੀ  : ਦੇਸ਼ ਵਾਸੀ ਮਾਲੇਰਕੋਟਲਾ ਦੀ ਧਰਤੀ ਦਾ ਕਰਜ਼ ਕਦੇ ਨਹੀਂ ਉਤਾਰ ਸਕਦੇ । ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੀਤਾ ਹੈ  ।   ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਖੁੱਡੀਆਂ, ਅੱਜ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ । ਖੁੱਡੀਆਂ ਨੇ ਕਿਹਾ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਕੰਧਾਂ ਵਿਚ ਚਿਣਵਾ ਕੇ ਸ਼ਹੀਦ ਕਰਵਾਉਣ ਦਾ ਫਤਵਾ ਜਾਰੀ ਕੀਤਾ ਗਿਆ ਤਾਂ ਹਾਅ ਦਾ ਨਾਅਰਾ ਮਾਲੇਰਕੋਟਲਾ ਦੀ ਧਰਤੀ ਨੇ ਮਾਰਿਆ ਸਿੱਖ ਕੌਮ ਇਸ ਧਰਤੀ ਦਾ ਕਰਜ਼ ਕਦੇ ਵੀ ਨਹੀਂ ਉਤਾਰ ਸਕਦੀ ।

ਦੇਸ਼
ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ

      ਖੁੱਡੀਆਂ ਨੇ ਕਿਹਾ ਕਿ ਇਸੇ ਤਰ੍ਹਾਂ ਦੇਸ਼ ਨੂੰ ਅੰਗਰੇਜ਼ ਸਰਕਾਰ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਅਜ਼ਾਦ ਕਰਾਉਣ ਦਾ ਮੁੱਢ ਨਾਮਧਾਰੀ ਕੂਕਿਆਂ ਨੇ ਬੰਨ੍ਹਿਆ ਪੂਰੇ ਦੇਸ਼ ਨੂੰ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਉੱਤੇ ਹਮੇਸ਼ਾਂ ਮਾਣ ਰਹੇਗਾ

  ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ 

ਖੁੱਡੀਆਂ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ

 

ਦੇਸ਼
ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ

   ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ

ਉਹਨਾਂ ਨਾਮਧਾਰੀ ਸੰਪਰਦਾ ਨੂੰ ਸਾਦਗੀਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇਖੁੱਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸੰਸਥਾ ਵੱਲੋਂ ਜੋ ਵੀ ਸੇਵਾ ਲਗਾਈ ਜਾਵੇਗੀ ਉਸਨੂੰ ਪੰਜਾਬ ਸਰਕਾਰ ਸਿਰ ਨਿਵਾ ਕੇ ਪੂਰਾ ਕਰੇਗੀ

ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ 

         ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ  ਨਾਮਧਾਰੀ ਦਰਬਾਰ ਦੇ ਪ੍ਰਧਾਨ ਸ੍ਰਐੱਚਐੱਸਹੰਸਪਾਲ ਨੇ ਵੀ ਸੰਬੋਧਨ ਕੀਤਾ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਡਾ ਪੱਲਵੀਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਕੰਵਲਪ੍ਰੀਤ ਸਿੰਘ ਖੱਖਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ,ਐਸ.ਡੀ.ਐਮ. ਸ੍ਰੀ ਅਪਰਨਾ ਐਮ.ਬੀ.,ਨਾਮਧਾਰੀ ਸੁਰਿੰਦਰ ਸਿੰਘ ਸਾਬਕਾ ਰਾਜ ਸਭਾ ਮੈਂਬਰ ਸ੍ਰੀ ਅਭਿਨਾਸ ਰਾਏ ਖੰਨਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!