ਰਜਿਸਟਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੀ ਰਾਹਤ ਦਾ ਐਲਾਨ
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ.
ਦੱਸਣਯੋਗ ਹੈ ਕਿ ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਲਗਾਈ ਗਈ ਸੀ ਜਿਸ ਸ਼ਰਤ ਨੂੰ ਸਰਕਾਰ ਹੁਣ ਖ਼ਤਮ ਕਰਨ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।