ਪੰਜਾਬ
ਟਕਸਾਲੀ ਕਾਂਗਰਸੀ ਆਗੂ ਅਮਰ ਸਿੰਘ ਸਾਬਕਾ ਸਰਪੰਚ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
ਧਿਆਨਪੁਰ/ਕਾਲਾ ਅਫਗਾਨਾ, 9ਫਰਵਰੀ () ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਵਰਗਵਾਸੀ ਸੰਤੋਖ ਸਿੰਘ ਰੰਧਾਵਾ ਸਾਹਿਬ ਦੇ ਪੁਰਾਣੇ ਸਾਥੀ ਅਤੇ ਟਕਸਾਲੀ ਕਾਂਗਰਸੀ ਅਮਰ ਸਿੰਘ ਸਾਬਕਾ ਸਰਪੰਚ ਸਾਹਪੁਰ ਜਾਜ਼ਨ ਹਲਕਾ ਡੇਰਾ ਬਾਬਾ ਨਾਨਕ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
ਇਸ ਦੁੱਖ ਦੀ ਘੜੀ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਅਮਰ ਸਿੰਘ ਵਰਗੇ ਟਕਸਾਲੀ ਕਾਂਗਰਸੀ ਅਤੇ ਸਾਫ਼ ਸੁਥਰੇ ਅਕਸ ਵਾਲੇ ਇਨਸਾਨ ਦਾ ਇਸ ਦੁਨੀਆਂ ਤੋਂ ਚਲੇ ਜਾਣਾ ਕਾਂਗਰਸ ਪਾਰਟੀ ਲਈ ਬਹੁੱਤ ਵੱਡਾ ਘਾਟਾ ਹੈ।
ਉਹਨਾ ਅਮਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕਰਦੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੂੱਚੀ ਕਾਂਗਰਸ ਪਾਰਟੀ ਸਰਦਾਰ ਅਮਰ ਸਿੰਘ ਦੇ ਪਰਿਵਾਰ ਨਾਲ ਖੜੀ ਹੈ ।ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਤੇ ਰੰਧਾਵਾ ਸਾਹਿਬ ਦੇ ਪਰਿਵਾਰਿਕ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ।