ਨੈਸ਼ਨਲ
ਭਾਰਤੀ ਜਲ ਸੈਨਾ ਦੇ ਸਾਬਕਾ ਜਵਾਨ ਕਤਰ ਦੀ ਜੇਲ੍ਹ ਤੋਂ ਰਿਹਾਅ , ਘਰ ਪਰਤੇ
ਤਰ ਦੀ ਜੇਲ੍ਹ ਵਿੱਚ ਬੰਦ ਜਲ ਸੈਨਾ ਦੇ ਸਾਬਕਾ ਕਰਮਚਾਰੀਆਂ ਦੀ ਭਾਰਤ ਵਾਪਸੀ ਇੱਕ ਵੱਡੀ ਕੂਟਨੀਤਕ ਜਿੱਤ ਹੈ
ਭਾਰਤੀ ਜਲ ਸੈਨਾ ਦੇ ਸਾਬਕਾ ਜਵਾਨ ਕਤਰ ਦੀ ਜੇਲ੍ਹ ਤੋਂ ਰਿਹਾਅ ਹੋ ਕੇ ਘਰ ਪਰਤ ਆਏ ਹਨ। ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਕੂਟਨੀਤਕ ਯਤਨਾਂ ਸਦਕਾ ਸਾਬਕਾ ਜਲ ਸੈਨਿਕਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਹ ਰਿਹਾਅ ਹੋ ਕੇ ਸੁਰੱਖਿਅਤ ਭਾਰਤ ਪਰਤ ਆਏ ਹਨ।
ਅਗਸਤ 2022 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ
ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕਮਾਂਡਰ ਪੂਰਨੇਂਦੂ ਤਿਵਾੜੀ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਸੁਗੁਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ, ਅਤੇ ਮਲਾਹ ਰਾਗੇਸ਼ ਨੂੰ ਅਗਸਤ 2022 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਸਨ।
26 ਅਕਤੂਬਰ 2023 ਨੂੰ ਕਤਰ ਦੀ ਅਦਾਲਤ ਨੇ ਸਾਰੇ ਅੱਠ ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਸੀਓਪੀ28 ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ ਅਤੇ ਇਸ ਮੁੱਦੇ ‘ਤੇ ਚਰਚਾ ਕੀਤੀ। ਇਸ ਤੋਂ ਬਾਅਦ ਦਸੰਬਰ ਵਿੱਚ ਫਾਂਸੀ ਦੀ ਸਜ਼ਾ ਨੂੰ ਘਟ ਕਰ ਦਿੱਤਾ ਗਿਆ ਸੀ।
ਜਲ ਸੈਨਾ ਦੇ ਸਾਬਕਾ ਸੈਨਿਕ, ਜੋ ਹੁਣ ਦੇਸ਼ ਵਿੱਚ ਵਾਪਸ ਆਏ ਹਨ, ਨੇ ਆਪਣੀ ਰਿਹਾਈ ਨੂੰ ਸੁਰੱਖਿਅਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਵਿੱਚੋਂ ਇੱਕ ਨੇ ਕਿਹਾ, “ਅਸੀਂ ਬਹੁਤ ਖੁਸ਼ ਹਾਂ ਕਿ ਅਸੀਂ ਸੁਰੱਖਿਅਤ ਢੰਗ ਨਾਲ ਭਾਰਤ ਵਿੱਚ ਵਾਪਸ ਆ ਗਏ ਹਾਂ। ਯਕੀਨੀ ਤੌਰ ‘ਤੇ, ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੇ ਕਿਉਂਕਿ ਇਹ ਉਨ੍ਹਾਂ ਦੇ ਵਿਅਕਤੀਗਤ ਦਖਲ ਕਾਰਨ ਹੀ ਸੰਭਵ ਹੋ ਸਕਿਆ ਹੈ।”
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤ ਨੇ ਸੰਕਟ ਦੇ ਸਮੇਂ ਵਿੱਚ ਆਪਣੇ ਨਾਗਰਿਕਾਂ ਨੂੰ ਵਿਦੇਸ਼ੀ ਧਰਤੀ ਤੋਂ ਸੁਰੱਖਿਅਤ ਘਰ ਵਾਪਸ ਲਿਆਂਦਾ ਹੈ। ਭਾਰਤ ਨੇ ਹਮੇਸ਼ਾ ਆਪਣੇ ਨਾਗਰਿਕਾਂ ਦੇ ਜੀਵਨ ਦੀ ਸੁਰੱਖਿਆ ਨੂੰ ਸਰਬਉੱਚ ਪ੍ਰਾਥਮਿਕਤਾ ਦਿੱਤੀ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਸੰਭਵ ਸਥਿਤੀਆਂ ਤੋਂ ਭਾਰਤੀ ਨਾਗਰਿਕਾਂ ਨੂੰ ਬਚਾਉਣ ਅਤੇ ਘਰ ਲਿਆਉਣ ਲਈ, ਭਾਰਤ ਦੇ ਹਰ ਸੰਭਵ ਕੂਟਨੀਤਕ ਅਤੇ ਮਿਲੀਟਰੀ ਸਕਿੱਲ ਦੀ ਵਰਤੋਂ ਕਰਦੇ ਹੋਏ, ਤੇਜ਼ ਅਤੇ ਨਿਰਣਾਇਕ ਕਾਰਵਾਈ ਕੀਤੀ ਹੈ।
ਕਈ ਮਹੱਤਵਪੂਰਨ ਵਿਸ਼ਵ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਦੇ ਵਿਅਕਤੀਗਤ ਸਮੀਕਰਨ ਅਤੇ ਭਾਰਤ ਦੇ ਵਧਦੇ ਅੰਤਰਰਾਸ਼ਟਰੀ ਕੱਦ ਨੇ ਸੰਘਰਸ਼ ਵਾਲੇ ਖੇਤਰਾਂ ਤੋਂ ਹਜ਼ਾਰਾਂ ਭਾਰਤੀਆਂ ਦੇ ਸੁਰੱਖਿਅਤ ਘਰ ਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।