ਪੰਜਾਬ
ਹਰਿਆਣਾ ਦੀ ਬੀ ਜੇ ਪੀ ਸਰਕਾਰ ਨੇ ਲੋਕਤੰਤਰ ਦਾ ਜਨਾਜਾ ਕੱਢ ਦਿਤਾ ਸੁਖਜਿੰਦਰ ਰੰਧਾਵਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀਆਂ ਫ਼ਸਲਾ ਤੇ ਘੱਟੋ ਘੱਟ ਸਮਰਥਨ ਮੁੱਲ ਤੇ ਬਾਕੀ ਰਹਿੰਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕਿ ਕੇਂਦਰ ਸਰਕਾਰ ਨੂੰ ਗਹਿਰੀ ਸੁੱਤੀ ਪਈ ਨੀਂਦ ਤੋਂ ਜਗਾਉਣ ਲਈ ਦਿਲੀ ਵੱਲ ਅਮਨ ਅਮਾਨ ਨਾਲ ਕੂਚ ਕਰ ਰਹੇ ਸਨ ਪਰ ਹਰਿਆਣਾ ਦੀ ਬੇ ਜੇ ਪੀ ਸਰਕਾਰ ਨੇ ਕੇਂਦਰ ਸਰਕਾਰ ਦੀ ਸਹਿ ਤੇ ਪੰਜਾਬ ਨਾਲ ਲੱਗਦੀ ਸਰਹੱਦ ਸੰਭੂ ਬਾਰਡਰ ਤੇ ਉਹਨਾਂ ਤੇ ਅੰਨੇਵਾਹ ਅੱਥਰੂ ਗੈਸ ਦੇ ਗੋਲੇ ਦਾਗ ਕੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਅਤੇ ਪੁਲਿਸ ਬੱਲ ਦਾ ਪ੍ਰਯੋਗ ਕਰਕੇ ਹਰਿਆਣਾ ਦੀ ਬੀ ਜੇ ਪੀ ਸਰਕਾਰ ਨੇ ਲੋਕਤੰਤਰ ਦਾ ਜਨਾਜਾ ਕੱਢ ਦਿਤਾ ਹੈ
ਰੰਧਾਵਾ ਨੇ ਕਿਹਾ ਆਜਾਦ ਦੇਸ਼ ਵਿਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਸੰਵਿਧਾਨ ਦੇ ਦਾਇਰੇ ਵਿਚ ਰਹਿ ਕਿ ਕਰਨ ਦਾ ਅਧਿਕਾਰ ਹੈ ਬੀ ਜੇ ਪੀ ਸਰਕਾਰ ਨੇ ਜਮਹੂਰੀਅਤ ਤਰੀਕੇ ਨਾਲ ਆਪਣੀਆਂ ਜਾਇਜ ਤੇ ਹੱਕੀ ਮੰਗਾਂ ਲਈ ਸਾਂਤਮਈ ਸੰਘਰਸ ਕਰ ਰਹੇ ਕਿਸਾਨਾਂ ਤੇ ਅਥਰੂ ਗੈਸ ਦੇ ਗੋਲੇ ਦਾਗ ਕੇ ਤੇ ਪੁਲਿਸ ਬੱਲ ਦਾ ਅੰਨੇਵਾਹ ਪ੍ਰਯੋਗ ਕਰਕੇ ਭਾਰਤ ਦੇ ਸੰਵਿਧਾਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ
ਉਹਨਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾ ਤੇ ਘੱਟੋ ਘੱਟ ਸਮਰਥਨ ਮੁੱਲ ਤਹਿ ਕਰਕੇ ਉਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ਤਾਂ ਕਿ ਦੇਸ਼ ਦਾ ਪੇਟ ਭਰਨ ਵਾਲੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਹੋ ਸੱਕੇ ਤੇ ਉਹਨਾਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਨਾ ਕਰਨਾ ਪਵੇ
ਰੰਧਾਵਾ ਨੇ ਕਿਹਾ ਕਿ ਇਹ ਬਹੁੱਤ ਹੀ ਨਿਰਾਸਾਜਨਕ ਹੈ ਕਿ ਦੇਸ਼ ਦਾ ਅੰਨਦਾਤਾ ਆਪਣੇ ਮੌਲਿਕ ਅਧਿਕਾਰਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਤੇ ਕਾਂਗਰਸ਼ ਪਾਰਟੀ ਪੂਰੀ ਤਰਾਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਹੈ ਤੇ ਸਾਂਤਮਈ ਅਤੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲਈ ਸੰਘਰਸ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਾ ਸਾਥ ਦਿਤਾ ਜਾਵੇਗਾ
ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਰੰਧਾਵਾ ਦੇ ਅਤਿ ਕਰੀਬੀ ਸਾਥੀ ਅਤੇ ਸੀਨੀਅਰ ਕਾਂਗਰਸੀ ਲੀਡਰ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ