ਪੰਜਾਬ

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਪਦਉੱਨਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ
ਚੰਡੀਗੜ੍ਹ, 15 ਫਰਵਰੀ : updatepunjab: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।

ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।

ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।
ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

18 ਸੁਪਰਵਾਈਜ਼ਰਾਂ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ

ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੁਪਰਵਾਈਜ਼ਰਾਂ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!