ਪੰਜਾਬ
ਕਿਸਾਨ ਸੁਭਕਰਨ ਸਿੰਘ ਦੇ ਪਰਿਵਾਰ ਦੇ ਸਿਰ ਚੜਿਆ ਕਰਜਾ ਮਾਫ ਕਰਨ ਦੀ ਮੰਗ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀ ਭਗਵੰਤ ਸਿੰਘ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਲ ਸਾਡੇ ਪੰਜਾਬ ਦਾ ਨੌਜਵਾਨ ਕਿਸਾਨ ਸੁਭਕਰਨ ਸਿੰਘ ਸ਼ਹੀਦ ਹੋਇਆ ਸੀ। ਉਸਦੇ ਕੋਲ ਢਾਈ ਏਕੜ ਜ਼ਮੀਨ ਸੀ,ਰੋਜ਼ੀ ਰੋਟੀ ਦਾ ਜ਼ਰੀਆ ਸਿਰਫ ਖੇਤੀ ਹੀ ਸੀ। ਉਨ੍ਹਾਂ ਦੇ ਪਰਿਵਾਰ ਉੱਤੇ 18 ਲੱਖ ਰੁਪਏ ਦਾ ਕਰਜ਼ਾ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਹੈ ਕਿ ਸ਼ਹੀਦ ਕਿਸਾਨ ਸੁਭਕਰਨ ਦੇ ਪਰਿਵਾਰ ਤੇ ਹੋਏ ਕਰਜ਼ ਨੂੰ ਮਾਫ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸਦੇ ਨਾਲ ਹੀ ਬਾਰਡਰ ਤੇ ਜਿਹੜੇ ਸਾਡੇ ਕਿਸਾਨ ਜ਼ਖਮੀ ਹੋ ਰਹੇ ਉਨ੍ਹਾਂ ਨੂੰ ਮੁਆਵਜ਼ਾ ਘੋਸ਼ਿਤ ਕੀਤਾ ਜਾਵੇ।