ਪੰਜਾਬ
ਪ੍ਰਸਾਸ਼ਨ ਵੱਲੋਂ ਕੈਬਿਨਟ ਸਬ ਕਮੇਟੀ ਨਾਲ 1 ਮਾਰਚ ਦੀ ਮੀਟਿੰਗ ਤੈਅ ਕਰਵਾਈ
1 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦੇ ਭਰੋਸੇ 28 ਫਰਵਰੀ ਦੀ ਰੈਲੀ ਮੁਲਤਵੀ , ਮੰਗਾਂ ਦਾ ਹੱਲ ਨਾ ਹੋਣ ਤੇ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੀ ਚੇਤਾਵਨੀ
ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ
27.02.2024(ਮੋਹਾਲੀ ) ਸਿੱਖਿਆ ਭਵਨ ਦੇ ਬਾਹਰ ਇਕੱਤਰ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਮੋਹਾਲੀ ਪ੍ਰਸਾਸ਼ਲ ਵੱਲੋਂ ਸਰਕਾਰ ਪੱਧਰ ਤੇ ਰਾਬਤਾ ਬਣਾ ਕੇ ਜਥੇਬੰਦੀ ਦੀ 1 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਜਿਸ ਉਪ੍ਰੰਤ ਜਥੇਬੰਦੀ ਵੱਲੋਂ ਕੱਲ ਦੀ ਰੈਲੀ ਹਾਲ ਦੀ ਘੜੀ ਮੁਲਤਵੀ ਕਰ ਿਦੱਤੀ ਗਈ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਪ੍ਰਵੀਨ ਸ਼ਰਮਾਂ ਜਗਮੋਹਨ ਸਿੰਘ, ਰਾਮੇਸ਼ ਸਹਾਰਨ ਨੇ ਕਿਹਾ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ। ਆਗੂਆ ਨੇ ਕਿਹਾ ਕਿ ਜੇਕਰ 1 ਮਾਰਚ ਦੀ ਮੀਟਿੰਗ ਵਿਚ ਕੋਈ ਠੋਸ ਹੱਲ ਨਾ ਹੋਇਆ ਤਾਂ ਮੁਲਜ਼ਮ 4 ਮਾਰਚ ਨੂੰ ਮੁੜ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਨੂੰ ਮਜ਼ਬੂਰ ਹੋਣਗੇ।