ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਸ੍ਰੀ ਡੂੰਗਰਗੜ ਵਿਖੇ ਕੀਤਾ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ
ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਸ੍ਰੀ ਡੂੰਗਰਗੜ ਵਿਖੇ ਕਾਂਗਰਸੀ ਵਰਕਰਾਂ ਦੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਤੰਤਰ ਨੂੰ ਬਚਾਉਣ ਲਈ ਰਾਜਸਥਾਨ ਦੀ ਜਨਤਾ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਜ਼ਰੂਰੀ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਵਿਚ ਸੱਤਾ ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦੇ 10 ਸਾਲ ਦੇ ਕਾਰਜਕਾਲ ਦੌਰਾਨ ਦੇਸ਼ ਵਿਚ ਬੇਰੁਜ਼ਗਾਰੀ ਅਤੇ ਗਰੀਬੀ ਵਿਚ ਭਾਰੀ ਵਾਧਾ ਹੋਇਆ ਹੈ ਸਰਦਾਰ ਰੰਧਾਵਾ ਨੇ ਇਕੱਠ ਵਿਚ ਆਏ ਵੱਡੀ ਗਿਣਤੀ ਵਿਚ ਲੋਕਾਂ ਨੂੰ ਦੱਸਿਆ ਕਿ ਬੀ ਜੇ ਪੀ ਦੀ ਮੋਦੀ ਸਰਕਾਰ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਤਾਂ ਅਰਬਾਂ ਰੁਪਇਆ ਵਿਚ ਮਾਫ਼ ਕਰ ਸੱਕਦੀ ਹੈ ਪਰ ਇਸ ਸਰਕਾਰ ਕੋਲ ਦੇਸ਼ ਭਰ ਵਿਚ ਅੰਦੋਲਨਕਾਰੀ ਕਿਸਾਨਾਂ ਅਤੇ ਛੋਟੇ ਵਪਾਰੀਆਂ ,ਸਨਅਤਕਾਰਾਂ ਅਤੇ ਗ਼ਰੀਬਾਂ ਦੀ ਭਲਾਈ ਤੇ ਖਰਚਣ ਲਈ ਕੁਝ ਵੀ ਨਹੀਂ ਹੈ ਇਸ ਲਈ ਕਿਸਾਨਾਂ, ਛੋਟੇ ਸਨਅਤਕਾਰਾਂ,ਵਪਾਰੀ ਭਰਾਵਾਂ ਅਤੇ ਮਹਿਗਾਈ ਦੀ ਚੱਕੀ ਵਿਚ ਪਿਸ ਰਹੀ ਜਨਤਾ ਨੂੰ ਇਸ ਗੁਰਬਤ ਭਰੀ ਜ਼ਿੰਦਗੀ ਤੋਂ ਬਾਹਰ ਨਿਕਲਣ ਲਈ ਦੇਸ਼ ਭਰ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਕੇਂਦਰ ਵਿਚ ਕਾਂਗਰਸ ਸਰਕਾਰ ਆਉਣ ਤੇ ਇਹਨਾਂ ਸੱਭ ਸਮੱਸਿਆਵਾਂ ਦਾ ਹੱਲ ਹੋ ਸੱਕੇ ਅਤੇ ਦੇਸ ਵਿਚ ਆਪਸੀ ਸਦਭਾਵਨਾ ਪਿਆਰ ਦਾ ਮਾਹੌਲ ਬੱਣ ਸਕੇ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਡੋਟਾਸਰਾ ਅਤੇ ਰਾਜਸਥਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਟੀਕਾ ਰਾਮ ਜੂਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰਕ ਮੈਂਬਰ ਅਤੇ ਸੀਨੀਅਰ ਕਾਂਗਰਸੀ ਨੇਤਾ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ