ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਨਹੀਂ ਕਰ ਸਕਦੀ..: ਭਗਵੰਤ ਸਿੰਘ ਮਾਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ
ਈ ਡੀ ਦੀ ਟੀਮ ਪੁੱਛ ਗਿੱਛ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ ਅਤੇ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਇਸ ਸਮੇ ਉਨ੍ਹਾਂ ਦੀ ਰਿਹਾਇਸ ਦੇ ਖਿਲਾਫ ਦੇ ਖਿਲਾਫ ਭਾਰੀ ਸੁਰੱਖਿਆ ਤੈਨਾਤ ਕਰ ਦਿੱਤੀ ਗਈ ਹੈ ਇਸ ਸਮੇ ਆਪ ਦੇ ਵੱਡੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਿਹਾਇਸ ਤੇ ਪਹੁੰਚ ਗਏ ਹਨ ਆਪ ਵਲੋਂ ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਇਹ ਕਾਰਵਾਈ ਕੀਤੀ ਜਾ ਸਕਦੀ ਹੈ ਉਧਰ ਕੇਜਰੀਵਾਲ ਵਲੋਂ ਇਸ ਮਾਮਲੇ ਚ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਤਤਕਾਲ ਸੁਣਵਾਈ ਦੀ ਮੰਗ ਕੀਤੀ ਗਈ ਹੈ
ਆਮ ਆਦਮੀ ਪਾਰਟੀ ਦੇ ਸਮਰਥਕ ਕੇਜਰੀਵਾਲ ਦੀ ਰਿਹਾਇਸ ਤੇ ਪਹੁੰਚਣਾ ਸ਼ੁਰੂ ਹੋ ਗਏ ਹਨ ਆਮ ਆਦਮੀ ਪਾਰਟੀ ਵਲੋਂ ਕਿਹਾ ਜਾ ਰਿਹਾ ਹੈ ਕਿ ਈ ਡੀ ਅਰਵਿੰਦ ਕੇਜਰੀਵਾਲ ਨੂੰ ਗਿਰਫ਼ਤਾਰ ਕਰ ਸਕਦੀ ਹੈ ਆਤਿਸ਼ੀ ਨੇ ਕਿਹਾ ਕਿ ਕੋਰਟ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਨਹੀਂ ਕਰ ਸਕਦੀ… ਕਿਉਂਕਿ ਸਿਰਫ਼ ‘ਆਪ’ ਹੀ ਭਾਜਪਾ ਨੂੰ ਰੋਕ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ