ਪੰਜਾਬ
ਜੈਪੁਰ ਵਿਖੇ ਹੋਣ ਵਾਲੀ ਰੈਲੀ ਨੂੰ ਲਈ ਸੁਖਜਿੰਦਰ ਰੰਧਾਵਾ ਹੋਏ ਭੱਬਾਂ ਭਾਰ
ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਪਾਰਟੀ ਦੀ ਚੇਅਰਪਰਸਨ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਜੈਪੁਰ ਰਾਜਸਥਾਨ ਵਿਖੇ 6 ਅਪ੍ਰੈਲ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਇਤਿਹਾਸਕ ਰੈਲੀ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ
ਸੁਖਜਿੰਦਰ ਸਿੰਘ ਰੰਧਾਵਾ ਬਲਾਕ ਇਕਾਈ ਤੋਂ ਲੈ ਕਿ ਪ੍ਰਦੇਸ਼ ਇਕਾਈ ਤੱਕ ਆਪ ਮੋਰਚਾ ਸਾਂਭ ਕਿ ਰਾਜਸਥਾਨ ਦੀ ਸੀਨੀਅਰ ਲੀਡਰਸ਼ਿਪ ਸਮੇਤ ਪਾਰਟੀ ਦੇ ਵਿਧਾਇਕਾਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਸਮੇਤ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਬਾਕੀ ਅਹੁੱਦੇਦਾਰਾਂ ਨਾਲ ਆਪ ਰਾਬਤਾ ਕਾਇਮ ਕਰ ਰਹੇ ਹਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੋਨੀਆ ਗਾਂਧੀ ਦੀ ਜੈਪੁਰ ਵਿਖੇ ਹੋਣ ਵਾਲੀ ਰੈਲੀ ਨਵੇਂ ਕੀਰਤੀਮਾਨ ਸਥਾਪਤ ਕਰੇਗੀ ਤੇ ਰਾਜਸਥਾਨ ਦੇ ਕਾਂਗਰਸੀਆਂ ਵਿਚ ਇਕ ਨਵੀਂ ਚੇਤਨਾ ਦੀ ਲਹਿਰ ਪੈਦਾ ਕਰੇਗੀ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 6 ਅਪਰੈਲ ਦੀ ਸੋਨੀਆਂ ਗਾਂਧੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸੋਕ ਗਹਿਲੋਤ ਰਾਜਸਥਾਨ ਕਾਂਗਰਸ ਦੇ ਨੌਜਵਾਨ ਅਤੇ ਤਜੱਸਵੀ ਨੇਤਾ ਸਚਿਨ ਪਾਇਲਟ ਰਾਜਸਥਾਨ ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਰਾਜਸਥਾਨ ਵਿਧਾਨਸਭਾ ਵਿਚ ਵਿਰੋਧੀ ਨੇਤਾ ਟੀਕਾ ਰਾਮ ਜੂਲੀ ਅਤੇ ਰਾਜਸਥਾਨ ਵਿਧਾਨਸਭਾ ਦੇ ਸਾਬਕਾ ਸਪੀਕਰ ਸੀ ਪੀ ਜੋਸੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਤੋਂ ਬਾਅਦ ਰਾਜਸਥਾਨ ਸੂਬੇ ਵਿਚ ਭਾਜਪਾ ਦਾ ਪੂਰੀ ਤਰਾਂ ਨਾਲ ਸਫਾਇਆ ਹੋ ਜਾਵੇਗਾ ਤੇ ਰਾਜਸਥਾਨ ਦੀ ਜਨਤਾ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾ ਕਿ ਇਕ ਨਵਾਂ ਇਤਿਹਾਸ ਸਿਰਜੇਗੀ ਉਹਨਾਂ ਰਾਜਸਥਾਨ ਦੀ ਜਨਤਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 6 ਅਪਰੈਲ ਦੀ ਸੋਨੀਆ ਗਾਂਧੀ ਦੀ ਜੈਪੁਰ ਵਿਖੇ ਹੋਣ ਵਾਲੀ ਰੈਲੀ ਵਿਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ ਪ੍ਰੈਸ ਨੂੰ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜਨ ਨੇ ਦਿਤੀ