ਮੌਜੂਦਾ IAS ਅਧਿਕਾਰੀ ਪਰਮਪਾਲ ਕੌਰ ਭਾਜਪਾ ਚ ਸ਼ਾਮਿਲ , ਪੰਜਾਬ ਸਰਕਾਰ ਨੇ ਨਹੀਂ ਮਨਜੂਰ ਕੀਤਾ ਅਸਤੀਫਾ
IAS ਪਰਮਪਾਲ ਕੌਰ ਦੇ ਭਾਜਪਾ ਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ
ਪੰਜਾਬ ਦੀ ਮੌਜੂਦਾ ਆਈ ਏ ਐਸ ਅਧਿਕਾਰੀ ਪਰਮਪਾਲ ਕੌਰ ਜੋ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਦਾ ਅਸਤੀਫਾ ਸਰਕਾਰ ਵਲੋਂ ਮਨਜੂਰ ਨਹੀਂ ਕੀਤਾ ਗਿਆ ਹੈ ਅਤੇ ਉਹ ਅੱਜ ਭਾਜਪਾ ਚ ਸ਼ਾਮਿਲ ਹੋ ਗਈ ਹੈ ਜਦੋਕਿ ਪੰਜਾਬ ਸਰਕਾਰ ਵਲੋਂ ਅਸਤੀਫਾ ਨਹੀਂ ਮਨਜੂਰ ਕੀਤਾ ਗਿਆ ਹੈ ਜਿਸ ਦਾ ਖੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ
ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ
ਪੰਜਾਬ ਦੀ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁਤਰ ਵਲੋਂ ਭਾਜਪਾ ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ ਏ ਐਸ ਅਧਿਕਾਰੀ ਪਰਮਪਾਲ ਕੌਰ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
ਦੱਸਣਯੋਗ ਹੈ ਕਿ ਪਰਮਪਾਲ ਕੌਰ ਅਕਾਲੀ ਭਾਜਪਾ ਸਰਕਾਰ ਦੇ ਸਮੇ ਆਈ ਏ ਐਸ ਬਣੀ ਸੀ