ਸੁਪਰੀਮ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ
ਸੁਪਰੀਮ ਕੋਰਟ ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੱਡਾ ਝਟਕਾ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਦੇ ਦਿਤੀ ਹੈ ।ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜਮਾਨਤ ਦਿੱਤੀ ਹੈ ਅਤੇ 2 ਜੂਨ ਨੂੰ ਸਰੈਂਡਰ ਕਾਰਨ ਨੂੰ ਕਿਹਾ ਹੈ।
ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਸੀ ।
ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੂੰ ਈਡੀ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਵੱਲੋਂ ਕੇਜਰੀਵਾਲ ਦੀ ਅੰਤਰਿਮ ਜਮਾਨਤ ਦਾ ਵਿਰੋਧ ਕੀਤਾ ਗਿਆ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਕੇਜਰੀਵਾਲ ਆਦਤਨ ਅਪਰਾਧੀ ਨਹੀਂ ਹੈ ।
ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਤੋਂ ਕਈ ਸਵਾਲ ਪੁੱਛੇ ਸੀ । ਸੁਪਰੀਮ ਕੋਰਟ ਨੇ ਪੁੱਛਿਆ ਸੀ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਦੋ ਸਾਲ ਕਿਉਂ ਲੱਗੇ। ਅਤੇ 1100 ਕਰੋੜ ਦਾ ਘੋਟਾਲਾ ਕਿਵੇਂ ਹੋ ਗਿਆ ? ਸੁਪਰੀਮ ਕੋਰਟ ਵਿਚ ਕੇਜਰੀਵਾਲ ਵਲੋਂ ਆਪਣੀ ਗਿਰਫਤਾਰੀ ਨੂੰ ਚਣੋਤੀ ਦਿੱਤੀ ਗਈ ਸੀ ।