ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਵੱਲੋ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ
ਚੰਡੀਗੜ੍ਹ, 11 ਮਈ:ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਪੰਜਾਬੀ ਸਾਹਿਤ ਦੇ ਨਾਮਵਰ ਆਲੋਚਕ ਤੇ ਸਾਹਿਤਕਾਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ।
ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬੀ ਦੇ ਪ੍ਰਸਿੱਧ ਚਿੰਤਕ ਪ੍ਰੋ ਡਾ ਐਸ ਕੇ ਦਵੇਸ਼ਵਰ, ਡਾ ਸਤਨਾਮ ਸਿੰਘ, ਸੁਰਜੀਤ ਸਿੰਘ ਭੱਟੀ, ਪ੍ਰਿੰਸੀਪਲ ਕੇ ਕੇ ਸ਼ਰਮਾ, ਉਮਾ ਸੇਠੀ, ਡਾ ਸਰਬਜੀਤ ਕੌਰ ਸੋਹਲ, ਡਾ ਨਵਦੀਪ ਕੌਰ ਨੇ ਕਿਹਾ ਕਿ ਪਾਤਰ ਦੇ ਜਾਣ ਨਾਲ ਪੰਜਾਬ, ਪਂਜਾਬੀ ਅਤੇ ਪੰਜਾਬੀਅਤ ਨੂੰ ਭਾਰੀ ਨੁਕਸ਼ਾਨ ਪਹੁੰਚਿਆ ਹੈ। ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ।
ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।