ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਚੰਡੀਗੜ੍ਹ, 25 ਜੂਨ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 07-07- 2024 ਤੋਂ 13-07- 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।
ਬੁਲਾਰੇ ਨੇ ਅੱਗੇ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਵੋਟਰਾਂ ਜ਼ੋ ਕਿ ਪੰਜਾਬ ਰਾਜ ਦੀਆਂ ਰਜਿਸਟਰਡ ਫੈਕਟਰੀਆਂ ਵਿਚ ਕੰਮ ਕਰਦੇ ਹਨ, ਜਿੱਥੇ 10 ਜੁਲਾਈ 2024 ਵਾਲੇ ਦਿਨ ਛੁੱਟੀ ਨਹੀਂ ਹੈ, ਦੇ ਕਾਮਿਆਂ ਲਈ 10 ਜੁਲਾਈ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।