ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਮੈਂਬਰ ਵੱਜੋਂ ਪੰਜਾਬੀ ਵਿੱਚ ਸਹੁੰ ਚੁੱਕੀ

ਸੁਖਜਿੰਦਰ ਸਿੰਘ ਰੰਧਾਵਾ  ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ  ਦੇਸ਼ ਦੀ ਪਾਰਲੀਮੈਂਟ ਵਿੱਚ ਪੰਜਾਬੀ ਵਿੱਚ ਸੰਸਦ ਮੈਂਬਰ ਵੱਜੋਂ ਸਹੁੰ ਚੁੱਕ ਕੇ  ਪੰਜਾਬੀ ਮਾਂ ਬੋਲੀ ਦਾ ਦੇਸ਼ ਵਿਦੇਸ਼ ਵਿੱਚ ਮਾਣ ਵਧਾਇਆ ਹੈ
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ  ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ  ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀ ਮਾਂ ਬੋਲੀ ਨੂੰ ਹਮੇਸ਼ਾ ਅਣਗੋਲਿਆਂ ਕੀਤਾ ਹੈ ਜਿਸ ਨੂੰ  ਸੁਖਜਿੰਦਰ ਸਿੰਘ ਰੰਧਾਵਾ ਨੇ ਮੈਂਬਰ ਪਾਰਲੀਮੈਂਟ ਵੱਜੋਂ ਪੰਜਾਬੀ ਵਿੱਚ ਸਹੁੰ  ਚੁੱਕ ਕਿ ਪੰਜਾਬੀ ਮਾਂ ਬੋਲੀ ਦਾ ਅਸਲ ਵਾਰਿਸ ਹੋਣ ਦਾ ਸਬੂਤ ਦਿੱਤਾ ਅਖ਼ੀਰ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਦਸ਼ਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਗ‌‌ਈ ਫਤਿਹ ਦੀ ਸਾਂਝ ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ ਨਾਲ ਆਪਣੀ ਸੌਂਹ ਚੁੱਕਣ ਦੀ ਰਸਮ ਦੀ ਸਮਾਪਤੀ ਕੀਤੀ
ਮਹਾਜ਼ਨ ਨੇ ਕਿਹਾ ਕਿ ਪੰਜਾਬ ਤੋਂ ਗ‌ਏ ਵੱਖ ਵੱਖ ਪਾਰਟੀਆਂ ਅਤੇ  ਦੂਸਰੇ ਸੰਸਦ ਮੈਂਬਰ ਵੀ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਜ਼ੋਰਦਾਰ ਹੰਭਲਾ  ਮਾਰਨਗੇ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!