ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 28 ਜੂਨ ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ।
ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ ‘ਤੇ ਵਿੱਤੀ ਬੋਝ ਘੱਟਿਆ ਹੈ ਬਲਕਿ ਇਹਨਾਂ ਸੜਕਾਂ ‘ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ।
ਟੋਲ ਪਲਾਜ਼ਿਆਂ ਨੂੰ ਹਟਾਉਣਾ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ
ਸਬੰਧਤ ਸੜਕਾਂ ‘ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ ‘ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ ‘ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ ‘ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।