ਸਵਰਗੀ ਪਰਮਿੰਦਰ ਕੌਰ ਰੰਧਾਵਾ ਦੀਆਂ ਅਸਥੀਆਂ ਜਲ ਪ੍ਰਵਾਹ
ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਭਾਬੀ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਸਵਰਗੀ ਧਰਮਪਤਨੀ ਪਰਮਿੰਦਰ ਕੌਰ ਰੰਧਾਵਾ ਦੇ ਅੱਜ ਸਵੇਰੇ ਫੁੱਲ ਚੁਗਣ ਤੋਂ ਬਾਅਦ ਗੁਰਦੁਆਰਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕਿ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ
ਗੁਰੂ ਸਾਹਿਬ ਜੀ ਦੇ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਵੱਲੋ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਦੇ ਦੁੱਖ ਵਿੱਚ ਸਹਾਈ ਹੋਏ
ਇਸ ਮੌਕੇ ਤੇ ਸਵਰਗੀ ਪਰਮਿੰਦਰ ਕੌਰ ਰੰਧਾਵਾ ਦੇ ਸਪੁੱਤਰ ਦੀਪ ਇੰਦਰ ਸਿੰਘ ਰੰਧਾਵਾ , ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ , ਦਲਜੀਤ ਸਿੰਘ ਲਾਲੀ ਨੰਗਲ ਸ਼ਾਮਾਂ ਸਮੇਤ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਰੰਧਾਵਾ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਪਤਵੰਤੇ ਸੱਜਣ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ