ਸਪੋਰਟਸ

ਉਦੇਵੀਰ ਰੰਧਾਵਾ ਪਿੰਡ ਧਾਰੋਵਾਲੀ ਵਿਖੇ ਦੂਸਰੇ ਸਲਾਨਾ ਕ੍ਰਿਕਟ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਕਾਂਗਰਸ ਪਾਰਟੀ  ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਨੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਸ਼ਹੀਦ ਲਛਮਣ ਸਿੰਘ ਸਪੋਰਟਸ ਕਲੱਬ ਵੱਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗ‌ਏ ਦੂਸਰੇ ਸਲਾਨਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ।
ਉਨ੍ਹਾਂ ਨੇ ਖੇਡਾਂ ਨੂੰ ਸਿਹਤ,ਸਮਾਜ ਅਤੇ ਮਨੁੱਖ ਦੀ ਸ਼ਖ਼ਸੀਅਤ ਦੇ ਨਿਰਮਾਣ ਲਈ ਜ਼ਰੂਰੀ ਦੱਸਦੇ ਹੋਏ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ  ਉਦੇਵੀਰ ਸਿੰਘ ਰੰਧਾਵਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਾਨੂੰ ਨਸ਼ਿਆਂ ਵਰਗੀਆਂ ਨਾ ਮੁਰਾਦ ਅਲਾਮਤਾਂ ਨੂੰ ਤਿਆਗ ਕਿ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ।  ਕ੍ਰਿਕਟ ਟੂਰਨਾਮੈਂਟ ਮੌਕੇ ਤੇ ਪਿੰਡ ਧਾਰੋਵਾਲੀ ਦੇ ਪੱਤਵੰਤੇ ਸੱਜਣ ਅਤੇ ਨਾਲ ਦਿਆਂ ਪਿੰਡਾਂ ਵਿਚੋਂ ਭਾਰੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਅਤੇ ਸੂਝਵਾਨ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਮੀਡੀਆ ਨਾਲ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!