ਪੰਜਾਬ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ
ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਕਿਹਾ ,ਸੁਖਬੀਰ ਬਾਦਲ ਆਪਣੇ ਗੁਨਾਹਾਂ ਦੀ ਮੁਆਫੀ ਮੰਗਣ
ਅੱਜ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਹੋਈ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦੇ ਦਿਤਾ ਗਿਆ ਹੈ । ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਕਿਹਾ ਗਿਆ ਹੈ ।
ਅਕਾਲ ਤਖ਼ਤ ਸਾਹਿਬ ਨੇ ਆਦੇਸ਼ ਦਿੱਤਾ ਹੈ ਕਿ 15 ਦਿਨ ਦੇ ਅੰਦਰ ਸੁਖਬੀਰ ਬਾਦਲ ਆਪਣੇ ਗੁਨਾਹਾਂ ਦੀ ਮੁਆਫੀ ਮੰਗਣ। ਇਸ ਤੋਂ ਇਲਾਵਾ ਸੁਖਬੀਰ ਬਾਦਲ ਉਨ੍ਹਾਂ ਦੀ ਸਰਕਾਰ ਦੇ ਸਮੇ ਹੋਏ ਗੁਨਾਹਾਂ ਦੀ ਮੁਆਫੀ ਮੰਗਣ । ਸੁਖਬੀਰ ਬਾਦਲ ਉਸ ਸਮੇ ਸਰਕਾਰ ਚ ਉਪ ਮੁਖ ਮੰਤਰੀ ਸਨ ਅਤੇ ਉਸ ਸਮੇ ਦੀ ਮੰਤਰੀ ਮੰਡਲ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਮੁਆਫੀ ਮੰਗਣ ਲਈ ਕਿਹਾ ਗਿਆ ਹੈ ।