ਪੰਜਾਬ

ਸੁਖਜਿੰਦਰ ਰੰਧਾਵਾ ਸ਼ਹੀਦ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਫਸੋਸ ਪ੍ਰਗਟ ਕਰਨ ਪਹੁੰਚੇ 

 ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ  ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਖੁਰਦ ਵਿਖੇ ਬੀ ਐਸ ਐਫ ਵਿੱਚ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਖਾਤਿਰ ਸ਼ਹੀਦ ਹੋਏ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸੂਰਬੀਰ ਸ਼ਹੀਦ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸ਼ਹੀਦ ਬਲਜਿੰਦਰ ਸਿੰਘ ਦੀ ਸ਼ਹਾਦਤ ਤੇ ਸਾਰੇ ਭਾਰਤ ਨੂੰ ਹਮੇਸ਼ਾ ਮਾਣ ਰਹੇਗਾ ਇਸ ਮੌਕੇ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਰੰਧਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਕਾਰ ਸਿੰਘ ਅਤੇ ਸਰਪੰਚ ਹਰਬਿੰਦਰ ਸਿੰਘ  ਸਮੇਤ  ਪੱਤਵੰਤੇ ਸੱਜਣ ਹਾਜ਼ਰ ਸਨ ਇਸ ਤੋਂ ਬਾਅਦ ਪਿੰਡ ਅਗਵਾਨ ਵਿਖੇ ਪਹੁੰਚ ਕੇ ਪ੍ਰਦੀਪ ਸਿੰਘ  ਦੀ ਮਾਤਾ ਜਸਵੀਰ ਕੌਰ  ਅਤੇ ਪਿਤਾ ਅਜੀਤ ਸਿੰਘ  ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ  ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਮੀਡੀਆ ਨਾਲ ਇਹ ਜਾਣਕਾਰੀ  ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!