ਪੰਜਾਬ

MP ਸੁਖਜਿੰਦਰ ਸਿੰਘ ਰੰਧਾਵਾ  ਪ੍ਰਾਚੀਨ ਸ਼ਿਵ ਮੰਦਿਰ ਕਾਠਗੜ੍ਹ ਵਿਖੇ ਹੋਏ ਨਤਮਸਤਕ

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ  ਬਨਣ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਂਨਚੀ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਨਾਲ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਵਿਧੀਵੱਤ ਤਰੀਕੇ ਨਾਲ ਪੂਜਾ ਅਰਚਨਾ ਕਰਕੇ ਭੋਲੇ ਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।

ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਤੇ ਮਾਨਵਤਾ ਦੇ ਭਲੇ ਲ‌ਈ ਪ੍ਰਾਰਥਨਾ ਕੀਤੀ ਇਸ ਬਾਅਦ ਉਹਨਾਂ ਅਮਿਤ ਵਿੱਜ ਸਾਬਕਾ ਵਿਧਾਇਕ ਪਠਾਨਕੋਟ ਦੇ ਨਾਲ ਕਾਂਗਰਸ ਪਾਰਟੀ ਦੇ ਦਿਹਾਤੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਲੋਕ ਭਲਾਈ ਦੇ ਕੰਮਾਂ ਪ੍ਰਤੀ ਵਚਨਬੱਧ ਹਨ । ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਾ ਸਮੇਂ ਦੀ ਅੱਜ ਮੁੱਖ ਮੰਗ ਹੈ ਤੇ ਬੂਥ ਲੈਵਲ ਤੱਕ ਵਰਕਰਾਂ ਨੂੰ ਇਸ ਲ‌ਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਇਸ ਮੌਕੇ ਤੇ ਉਹਨਾਂ ਨਾਲ ਪਠਾਨਕੋਟ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਆਸ਼ੀਸ਼ ਵਿੱਜ, ਮੇਅਰ ਨਗਰ ਨਿਗਮ ਪਠਾਨਕੋਟ ਪੰਨਾ ਲਾਲ ਭਾਟੀਆ, ਜਿਲਾ ਕਾਂਗਰਸ ਕਮੇਟੀ ਪਠਾਨਕੋਟ ਦੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਬੱਬਲੀ,ਦਿਹਾਤੀ ਮੰਡਲ ਦੇ ਪ੍ਰਧਾਨ ਪ੍ਰਸ਼ੋਤਮ ਲਾਲ,ਨਗਰ ਨਿਗਮ ਪਠਾਨਕੋਟ ਦੇ ਡਿਪਟੀ ਮੇਅਰ ਅਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ  ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!