ਪੰਜਾਬ

ਸੁਖਬੀਰ ਸਿੰਘ ਨੇ 12 ਮਾਰਚ ਤੋਂ ਲੋਕ ਲਹਿਰ ਸ਼ੁਰੂ ਕਰਨ ਦਾ ਕੀਤਾ ਐਲਾਨ

ਪੰਜਾਬ ਮੰਗਦਾ ਜਵਾਬ ਦੇ ਬੈਨਰ ਲੋਕਾਂ ਨੇ ਇਕੱਠੇ ਹੋ ਕੇ ਦਿੱਤੀਆਂ ਗ੍ਰਿਫਤਾਰੀਆਂ,  ਮੁੱਖ ਮੰਤਰੀ  ਤੋਂ ਮੰਗ ਕੀਤੀ ਕਿ ਉਹ ਪੰਜਾਬੀਆਂ ਨੁੰ ਜਵਾਬ ਦੇਣ ਕੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ

ਵਾਅਦਾ ਕੀਤਾ ਕਿ ਜੇਕਰ ਅਕਾਲੀ ਦਲ ਸੱਤਾ ਵਿਚਆਇਆ ਤਾਂ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਕਰੇਗਾ, ਸ਼ਹਿਰੀਆਂ ਦੇ ਬਿਜਲੀ ਬਿੱਲ ਅੱਧੇ ਕੀਤੇ ਜਾਣਗੇ, ਐਸ ਸੀ ਤੇ ਬੀ ਸੀ ਵਿਦਿਆਰਥੀਆਂ ਨੁੰ ਮੁਫਤ ਸਿੱਖਿਆ ਮਿਲੇਗੀ, ਸਾਰੀਆਂ ਸਬਜ਼ੀਅ ਤੇ ਫਲਾਂ ਲਈ ਮਿਲੇਗੀ ਐਮ ਐਸ ਪੀ, ਸਾਰੀਆਂ ਗਲੀਆਂ ਸੀਮਿੰਟ ਵਾਲੀਆਂ ਬਣਨਗੀਆਂ ਤੇ ਸਾਰੇ 12 ਹਜ਼ਾਰ ਪਿੰਡਾਂ ਨੂੰ ਪੀਣ ਵਾਲਾ ਪਾਣੀ ਮਿਲੇਗਾ

ਚੰਡੀਗੜ੍ਹ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪੰਜਾਬ ਮੰਗਦਾ ਜਵਾਬ ਸੱਦੇ ਤਹਿਤ ਅੱਜ ਹਜ਼ਾਰਾਂ ਪੰਜਾਬੀਆਂ ਨੇ ਇਕੱਠੇ ਹੋ ਕੇ ਜਲ ਤੋਪਾਂ ਦਾ ਸਾਹਮਣਾ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਕਿਉਂ ਨਹੀਂ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਹਨਾਂ ਨੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕੀਤਾ, ਨੇ ਵੀ ਪੰਜਾਬੀਆਂ ਨਾਲ ਇਕਜੁੱਟਤਾ ਵਿਖਾਉਂਦਿਆਂ ਗ੍ਰਿਫਤਾਰੀ ਦਿੱਤੀ ਤੇ ਨਾਲ ਹੀ 12 ਮਾਰਚ ਤੋਂ ਕਾਂਗਰਸ ਖਿਲਾਫ ਲੋਕ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਤਹਿਤ ਸਾਰੇ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਸੂਬੇ ਵਿਚ ਸਰਕਾਰ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਕਰੇਗਾ, ਸ਼ਹਿਰੀ ਖਪਤਕਾਰਾਂ ਦੇ ਬਿਜਲੀ ਬਿੱਲ ਅੱਧੇ ਕੀਤੇ ਜਾਣਗੇ, ਐਸ ਸੀ ਤੇ ਬੀ ਸੀ ਵਿਦਿਆਰਥੀਆਂ ਨੁੰ ਮੁਫਤ ਸਿੱਖਿਆ ਦਿੱਤੀ ਜਾਵੇਗੀ, ਸਾਰੀਆਂ ਸਬਜ਼ੀਆਂ ਤੇ ਫਲਾਂ ’ਤੇ ਐਮ ਐਸ ਪੀ ਦਿੱਤੀ ਜਾਵੇਗੀ ਤੇ ਸਾਰੇ ਪਿੰਡਾਂ ਵਿਚ ਸੀਮਿੰਟ ਵਾਲੀਆਂ ਸੜਕਾਂ, ਡਰੇਨਾਂ ਤੇ ਸਾਰੇ 12 ਹਜ਼ਾਰ ਪਿੰਡਾਂ ਨੁੰ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾਵੇਗਾ।


ਮੁੱਖ ਮੰਤਰੀ ਬਾਰੇ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਉਹਨਾਂ ਨੇ ਸਿਰਫ ਲੋਕਾਂ ਦਾ ਹੀ ਅਪਮਾਨ ਨਹੀਂ ਕੀਤਾ ਬਲਕਿ ਗੁਟਾ ਸਾਹਿਬ ਦੀ ਝੁੰਠੀ ਸਹੁੰ ਚੁੱਕੀ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨਗੇ ਤੇ ਹੋਰ ਵਾਅਦੇ ਵੀ ਕੀਤੇ। ਉਹਨਾਂ ਕਿਹਾ ਕਿ ਇਹਨਾਂ ਵਾਅਦਿਆਂ ਵਿਚ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨਾ,  ਹਰ ਘਰ ਨੌਕਰੀ ਯਕੀਨੀ ਬਣਾਉਣਾ, ਬੇਰੋਜ਼ਗਾਰੀ ਭੱਤਾ ਵਧਾ ਕੇ 2500 ਰੁਪਏ ਕਰਨਾ, ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾਂ ਕਰਨੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ 51 ਹਜ਼ਾਰ ਰੁਪਏ ਕਰਨੀ ਤੇ ਬੇਘਰਾਂ ਨੁੰ ਘਰ ਦੇਣ ਦਾ ਵਾਅਦਾ ਵੀ ਸ਼ਾਮਲ ਸੀ।  ਉਹਨਾਂ ਕਿਹਾ ਕਿ ਇਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ 1500 ਤੋਂ ਜ਼ਿਆਦਾ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ ਜਦਕਿ ਸਰਕਾਰ ਉਹਨਾਂ ਲਈ 10 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇ ਵਾਅਦੇ ਵੀ ਪੂਰੇ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਪੰਜ ਲੱਖ ਪਰਿਵਾਰਾਂ ਦੀ ਬੁਢਾਪਾ ਪੈਨਸ਼ਨ ਰੱਦ ਕਰ  ਦਿੱਤੀ ਗਈ ਜਦਕਿ ਆਟਾ ਦਾਲ ਸਕੀਮ ਦੇ 6 ਲੱਖ ਲਾਭਪਾਤਰੀਆਂ ਦੇ ਨੀਲੇ ਕਾਰਡ ਵੀ ਰੱਦ ਕਰ ਦਿੱਤੇ ਗਏ ਤੇ ਉਹਨਾਂ ਦੇ ਨਾਂ ਲਿਸਟਾਂ ਵਿਚੋਂ ਕੱਟ ਦਿੱਤੇ ਗਏ।
ਬਾਦਲ ਨੇ ਕਿਹਾ ਕਿ ਬਜਾਏ ਕੁਝ ਕਰਨ ਦੇ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋ੍ਹ ਖੋੋਲ੍ਹੇ ਸੇਵਾ ਕੇਂਦਰ  ਤੇ ਮੈਰੀਟੋਰੀਅਸ ਸਕੂਲ ਵੀ ਬੰਦ ਕਰ ਦਿੱਤੇ ਤੇ ਦਵਾਈਆਂ ਦੀ ਸਪਲਾਈ ਤੇ ਦਲਿਤ ਵਿਦਿਆਰਥੀਆਂ ਲਈ ਐਸ ਸੀ ਸਕਾਲਰਸ਼ਿਪ ਸਕੀਮ ਵੀ ਬੰਦ ਕਰ ਦਿੱਤੀ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ 30 ਫੀਸਦੀ ਵਾਧਾ ਕਰ ਦÇੱਤਾ ਤੇ ਪੈਟਰੋਲੀਅਮ ਪਦਾਰਥਾਂ ’ਤੇ ਸੂਬੇ ਦੇ ਹਿੱਸੇ ਦਾ ਵੈਟ ਵੀ ਚੋਖਾ ਵਧਾ ਦਿੱਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ’ਤੇ ਆਪਣੇ ਹਿੱਸੇ ਦੇ ਟੈਕਸਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ ਨਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ ਨਕਲੀ ਧਰਨੇ ਦੇਣੇ ਚਾਹੀਦੇ ਹਨ ਜਿÑਵੇਂ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ।

ਲੋਕਾਂ ਨੁੰ ਕੈਪਟਨ  ਅਮਰਿੰਦਰ ਸਿੰਘ ਸਰਕਾਰ ਦੀ ਇਕ ਵੀ ਪ੍ਰਾਪਤੀ ਜਾਂ ਕੰਮ ਗਿਰਾਉਣ ਲਈ ਆਖਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ, ਸੂਬੇ ਵਿਚ ਚਾਰ ਤੇ ਛੇ ਮਾਰਗੀ ਸੜਕਾਂ ਬਣਾਈਆਂ, ਸਿੰਜਾਈ ਸਹੂਲਤਾਂ ਬਣਾਈਆਂ ਤੇ ਲੱਖਾਂ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ। ਉਹਨਾਂ ਕਿਹਾ ਕਿ ਐਮ ਐਸ ਪੀ ਵੀ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਕਰਵਾਈ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹੀ ਸੂਬੇ ਵਿਚ 90 ਫੀਸਦੀ ਖੇਤੀਬਾੜੀ ਮੰਡੀਆਂ ਆਪ ਬਣਵਾਈਆਂ।
ਬਾਦਲ ਨੇ ਕਿਹਾ ਕਿ ਦੂਜੇ ਪਾਸੇ ਕਾਂਗਰਸ ਦੇ ਰਾਜਕਾਲ ਦੌਰਾਨ ਪੰਜਾਬ ਹਰ ਖੇਤਰ ਵਿਚ ਹੇਠਾਂ ਆਇਆ। ਰਾਜ ਵਿਚ ਪ੍ਰਤੀ ਵਿਅਕਤੀ ਆਮਦਨ ਇਤਿਹਾਸ ਵਿਚ ਪਹਿਲੀ ਵਾਰ ਕੌਮੀ ਆਮਦਨ ਨਾਲੋਂ ਵੀ ਘੱਟ ਗਈ ਕਿਉਂਕਿ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਇਹ ਸਾਰੇ ਮਸਲੇ ਬਜਟ ਸੈਸ਼ਨ ਵਿਚ ਚੁੱਕੇ ਜਾਣਗੇ ਤੇ ਅਸੀਂ ਇਹਨਾ ਮੁੱਦਿਆਂ ਨੂੰ ਲੋਕ ਲਹਿਰ ਰਾਹੀਂ ਅਸੀਂ ਲੋਕਾਂ ਵਿਚ ਲੈ ਕੇ ਜਾਵਾਂਗੇ ਤੇ ਇਹ ਲੋਕ ਲਹਿਰ 12 ਮਾਰਚ ਤੋਂ ਸ਼ੁਰੂ ਹੋਵੇਗੀ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਹੋਵੇਗੀ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਵੇਂ ਸਰਕਾਰ ਨੇ ਇਕ ਸਵਾਲ ਦੇ ਜਵਾਬ ਵਿਚ ਮੰਨਿਆ ਹੈ ਕਿ ਤਿੰਨ ਲੱਖ ਕਿਸਾਨਾਂ ਦੇ ਖਿਲਾਫ ਕੁਰਕੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜਗਮੀਤ ਸਿੰਘ ਬਰਾੜ ਨੈ ਦੱਸਿਆÇ ਕ ਕਿਸਾਨ ਅੰਦੋਲਨ ਵਿਚ ਹੁਣ ਤੱਕ ਤਿੰਨ ਸੌ ਕਿਸਾਨ ਸ਼ਹੀਦ ਹੋ ਗਏ ਹਨ ਤੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਮਨਾਂ ’ਤੇ ਇਸਦਾ ਕੋਈ ਬੋਝ ਨਹੀਂ ਪਿਆ। ਬ ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਘਰ ਘਰ ਨਸ਼ੇ ਵਿਕਾ ਕੇ ਲੋਕਾਂ ਦੀਆਂ ਆਉਂਦੀਆਂ ਪੀੜੀਆਂ ਹੀ ਖਤਮ ਕਰ ਦਿੱਤੀਆਂ ਹਨ। ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਸੁਪਰੀਮ ਕੋਰਟ ਵਿਚ ਗੈਂਗਸਟਰ ਮੁਖਤਾਰ ਅੰਸਾਰੀ ਦਾ ਬਚਾਅ ਕਰ ਰਹੀ ਹੈ ਤੇ ਉਸਨੂੰ ਉੱਤਰ ਪ੍ਰਦੇਸ਼ ਭੇਜੇ ਜਾਣ ਦਾ ਵਿਰੋਧ ਕਰ ਰਹੀ ਹੈ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਕਰਨ ਵਾਲੇ ਪਾਸੇ ਧਿਆਨ ਨਹੀਂ ਦੇ ਰਹੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਸ੍ਰੀ ਗੁਲਜ਼ਾਰ ਸਿੰਘ ਰਣੀਕੇ ਤੇ ਡਾ. ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕੀਤਾ। 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!