ਪੰਜਾਬ
ਕਾਂਗਰਸ ਤੇ ਅਕਾਲੀ ਵਿਧਾਇਕਾਂ ਨੇ ਭਾਜਪਾ ਦੇ ਵਿਧਾਇਕ ਨੂੰ ਰਾਜਪਾਲ ਦੇ ਭਾਸ਼ਣ ਤੋਂ ਬੋਲਣ ਤੋਂ ਰੋਕਿਆ
ਕਾਂਗਰਸ ਤੇ ਅਕਾਲੀ ਵਿਧਾਇਕਾਂ ਨੇ ਭਾਜਪਾ ਦੇ ਵਿਧਾਇਕ ਨੂੰ ਰਾਜਪਾਲ ਦੇ ਭਾਸ਼ਣ ਤੋਂ ਬੋਲਣ ਤੋਂ ਰੋਕਿਆ
ਪੰਜਾਬ ਵਿਧਾਨ ਸਭਾ ਅੰਦਰ ਰਾਜਪਾਲ ਦੇ ਭਾਸ਼ਣ ਤੇ ਬਹਿਸ ਦੌਰਾਨ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੂੰ ਬੋਲਣ ਨਹੀਂ ਦਿੱਤਾ ਗਿਆ। ਅਰੁਣ ਨਾਰੰਗ ਜਿਵੇ ਹੀ ਬੋਲਣ ਲਗੇ ਤਾਂ ਕਾਂਗਰਸ ਦੇ ਵਿਧਾਇਕ ਗੋਲਡੀ , ਪਰਮਿੰਦਰ ਸਿੰਘ ਪਿੰਕੀ, ਗੁਰਕੀਰਤ ਸਿੰਘ ਕੋਟਲੀ, ਨਵਤੇਜ ਚੀਮਾ ਨੇ ਇਹ ਕਹਿ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਕਿ ਪਹਿਲਾਂ ਭਾਜਪਾ ਕਿਸਾਨਾਂ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ। ਇਸ ਦੌਰਾਨ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਤੇ ਹੋਰ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਜਿਸ ਤੇ ਭਾਜਪਾ ਦੇ ਵਿਧਾਇਕ ਨੂੰ ਆਪਣਾ ਭਾਸ਼ਣ ਵਿੱਚ ਹੀ ਛੱਡਣਾ ਪੈ ਗਿਆ।