ਪੰਜਾਬ

ਭਾਜਪਾ ਆਗੂਆਂ ਦਾ ਵਿਰੋਧ ਹੋਣ ਦੇ ਬਾਵਜੂਦ ਭਾਜਪਾ 2022 ਵਿਚ ਸਰਕਾਰ ਬਣਾਉਣ ਦੇ ਲੈ ਰਹੀ ਹੈ ਸੁਪਨੇ

ਕੇਂਦਰ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਤੇ ਪੰਜਾਬ ਚ ਭਾਜਪਾ ਦੀ ਸਰਕਾਰ ਬਣੇਗੀ: ਦਿਨੇਸ਼ , ਸੈਣੀ

ਚੰਡੀਗੜ੍ਹ: 26 ਜੂਨ ( ); ਪੰਜਾਬ ਅੰਦਰ ਭਾਜਪਾ ਦੇ ਆਗੂਆਂ ਦਾ ਵਿਰੋਧ ਹੋ ਰਿਹਾ ਹੈ ਰੋਜਾਨਾ ਭਾਜਪਾ ਦੇ ਆਗੂਆਂ ਨੂੰ ਕਿਸਾਨਾਂ ਵਲੋਂ ਘੇਰਿਆ ਜਾ ਰਿਹਾ ਹੈ ।  ਪਿਛਲੇ ਦਿਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਖਿਲਾਫ ਕਿਸਾਨਾਂ ਵਲੋਂ ਭਾਰੀ ਪ੍ਰਦਸ਼ਨ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ।  ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਅੰਦਰ ਹਰ ਵਰਗ ਭਾਜਪਾ ਦਾ ਵਿਰੋਧ ਕਰ ਰਿਹਾ ਹੈ । ਇਸ ਸਭ ਦੇ ਬਾਵਜੂਦ ਭਾਜਪਾ ਪੰਜਾਬ ਅੰਦਰ 2022 ਵਿਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ।  ਭਾਜਪਾ ਦੇ ਸੰਗਠਨ ਮੰਤਰੀ ਦਿਨੇਸ਼ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਵੱਲੋਂ ਕੇਂਦਰ ਸਰਕਾਰ ਦੇ ਕੀਤੇ ਲੋਕ ਭਲਾਈ ਕੰਮਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
ਇਹ ਦਾਅਵਾ ਸੰਗਠਨ ਮੰਤਰੀ ਦਿਨੇਸ਼ ਕੁਮਾਰ ਅਤੇ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦੇ ਇੰਚਾਰਜ ਨੈਬ ਸਿੰਘ ਸੈਣੀ ਨੇ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਰਾਜਿੰਦਰ ਬਿੱਟਾ ਦੀ ਅਗੁਵਾਈ ਹੇਠ ਭਾਜਪਾ ਹੈਡਕੁਆਟਰ ਚੰਡੀਗੜ੍ਹ ਵਿਖੇ ਹੋਈ ਬੈਠਕ ਦੌਰਾਨ ਕਾਰਜਕਰਤਾਵਾਂ ਨੂੰ ਆਪਣੇ ਸੰਬੋਧਨ ਦੌਰਾਨ ਕੀਤਾI ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਲਈ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਹਨ। ਜਿਨ੍ਹਾਂ ਵਿਚ ਆਯੂਸ਼ਮਾਨ ਯੋਜਨਾ, ਉੱਜਵਲਾ ਯੋਜਨਾ, ਕਿਸਾਨ ਫਸਲ ਬੀਮਾ ਯੋਜਨਾ, ਕਿਸਾਨ ਸਨਮਾਨ ਨਿਧੀ ਯੋਜਨਾ, ਫ਼ਸਲਾਂ ਦਾ ਡਾਇਰੈਕਟ ਬੈਨੀਫਿਟ ਟਰਾਂਸਫਰ ਯੋਜਨਾ ਤੋਂ ਇਲਾਵਾ ਹੋਰ ਅਨੇਕਾਂ ਯੋਜਨਾਵਾਂ ਜਿਨ੍ਹਾਂ ਦੇ ਨਾਲ ਕਿਸਾਨ, ਵਪਾਰੀ, ਅਨੁਸੂਚਿਤ ਜਾਤੀ ਅਤੇ ਪਛੜੇ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਕਿਸਾਨ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੇ ਹਨ। ਕਿਉਂਕਿ ਉਨ੍ਹਾਂ ਦਾ ਸੁਪਨਾ 2024 ਤਕ ਪੰਜਾਬ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਹੈ ਅਤੇ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈI ਜੇਕਰ ਉਸ ਦੇਸ਼ ਦਾ ਕਿਸਾਨ, ਵਪਾਰੀ ਅਤੇ ਮਜ਼ਦੂਰ ਖ਼ੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਹਰ ਵਰਕਰ ਅਤੇ ਅਹੁਦੇਦਾਰ ਨੂੰ ਆਪਣੀ ਕਮਰ ਕੱਸ ਲੈਣੀ ਚਾਹੀਦੀ ਹੈ ਅਤੇ ਮੈਦਾਨ ਵਿੱਚ ਉਤਰ ਜਾਣਾ ਚਾਹੀਦਾ ਹੈ।

ਇਸ ਮੌਕੇ ਸੂਬਾ ਪ੍ਰਭਾਰੀ ਸ਼ਿਵਰਾਜ ਚੌਧਰੀ ਅਤੇ ਪ੍ਰਧਾਨ ਰਾਜਿੰਦਰ ਬਿੱਟਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਕੇ ਪੰਨਾ ਪ੍ਰਮੁੱਖ ਲਗਾਏ ਜਾਣਗੇ। ਜਿਸ ਵਿੱਚ ਓਬੀਸੀ ਮੋਰਚੇ ਦੇ ਵਰਕਰ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ। ਉਨ੍ਹਾਂ ਪੱਛੜੇ ਵਰਗਾਂ ਨੂੰ ਉੱਪਰ ਚੁੱਕਣ ਲਈ ਵੱਖ ਵੱਖ ਵਰਕਰਾਂ ਦੀਆਂ ਡਿਊਟੀਆਂ ਲਗਾਈਆਂI ਉਹਨਾ ਕਿਹਾ ਕੀ ਪਿੰਡਾਂ ਅਤੇ ਸ਼ਹਿਰਾਂ ਵਿਚ ਪਛੜੇ ਵਰਗਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹੋ ਕੇ ਉਨ੍ਹਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਚੱਲ ਰਹੀਆਂ ਕੁਝ ਮੁਸ਼ਕਲਾਂ ਨੂੰ ਦੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਹਰ ਪਲ ਤਤਪਰ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਾਰਥਿਕ ਹੱਲ ਕੱਢਿਆ ਜਾਵੇਗਾ। ਮੀਟਿੰਗ ਦੌਰਾਨ ਸੇਵਾ ਹੀ ਸੰਗਠਨ ਪ੍ਰੋਗਰਾਮ ਤਹਿਤ ਕੰਮ ਕਰਨ ਵਾਲੇ ਜ਼ਿਲ੍ਹਿਆਂ ਦੇ ਪ੍ਰਭਾਰੀ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਮਹਾਮੰਤਰੀ ਕੰਵਰਬੀਰ ਸਿੰਘ ਮੰਜ਼ਿਲ, ਪਰਦੀਪ ਸਿੰਘ ਪਲਾਹਾ, ਦੀਪ ਚੰਦ ਸੋਨੀ, ਸੁਰਿੰਦਰ ਕੌਰ ਸੈਣੀ, ਬ੍ਰਿਜ ਮੋਹਨ, ਸੋਨੂੰ ਸੁਧੀਰ, ਪ੍ਰਤਾਪ ਸਿੰਘ , ਪਰਮਿੰਦਰ ਸਿੰਘ ਗਿੱਲ, ਤਰੁਣ ਜੱਸੀ, ਜੋਗਿੰਦਰ ਸਿੰਘ, ਬਲਜੀਤ ਸੈਣੀ, ਬਲਵੀਰ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਸੀਨੀਅਰ ਆਗੂ ਹਾਜਰ ਸਨI

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!