ਚੰਡੀਗੜ੍ਹ ਵਿੱਚ ਅਮਰੀਕਨ ਬੁੱਲ ਡੌਗ, ਅਮਰੀਕਨ ਪਿਟਬੁੱਲ ਸਮੇਤ 6 ਨਸਲਾਂ ਦੇ ਕੁੱਤੇ ਰੱਖਣ ‘ਤੇ ਹੋਵੇਗੀ ਪਾਬੰਦੀ
ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ
ਚੰਡੀਗੜ੍ਹ ਪ੍ਰਸ਼ਾਸਨ ਨੇ ਬਣਾਏ ਨਿਯਮ, ਨਗਰ ਨਿਗਮ ਦੀ ਮੀਟਿੰਗ ‘ਚ ਦਿੱਤੀ ਜਾਵੇਗੀ ਮਨਜ਼ੂਰੀ
ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਚੰਡੀਗੜ੍ਹ ਵਿੱਚ ਬੇਹੱਦ ਬੇਰਹਿਮ ਮੰਨੇ ਜਾਂਦੇ ਕੁੱਤਿਆਂ ਦੀਆਂ ਛੇ ਨਸਲਾਂ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅਮਰੀਕਨ ਬੁੱਲ ਡੌਗ, ਅਮਰੀਕਨ ਪਿਟਬੁੱਲ, ਬੁੱਲ ਟੈਰੀਅਰ, ਕੈਨੋ ਕੋਰਸੋ, ਡੋਗੋ ਅਰਜਨਟੀਨੋ ਅਤੇ ਰੋਟਵੀਲਰ ਸ਼ਾਮਲ ਹਨ ਅਤੇ ਇਨ੍ਹਾਂ ਨਸਲਾਂ ਦੀਆਂ ਮਿਸ਼ਰਤ ਨਸਲਾਂ ‘ਤੇ ਪਾਬੰਦੀ ਹੋਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕੇ ਉਸ ਵਲੋਂ ਇਸ ਨੂੰ ਲੈ ਕੇ ਨਿਯਮ ਬਣਾਏ ਗਏ ਹਨ , ਨਗਰ ਨਿਗਮ ਦੀ ਮੀਟਿੰਗ ‘ਚ ਮਨਜ਼ੂਰੀ ਦਿੱਤੀ ਜਾਵੇਗੀ ।
ਹਾਈਕੋਰਟ ਨੇ ਮੋਹਾਲੀ ਅਤੇ ਪੰਚਕੂਲਾ ਵਿੱਚ ਬਣਾਏ ਜਾ ਰਹੇ ਸਮਾਨ ਨਿਯਮਾਂ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਪਸ਼ੂ ਪ੍ਰੇਮੀ ਹੋਣਾ ਠੀਕ ਹੈ ਪਰ ਲੋਕਾਂ ਦੀ ਸੁਰੱਖਿਆ ਵੀ ਜ਼ਰੂਰੀ ਹੈ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਇਆ ਹੈ।ਹਾਈਕੋਰਟ ‘ਚ ਦਾਇਰ ਮਾਣਹਾਨੀ ਪਟੀਸ਼ਨ ‘ਤੇ ਦਿੱਤੇ ਹੁਕਮ
ਆਵਾਰਾ ਕੁੱਤਿਆਂ ਦੀ ਆਤੰਕ ਨੂੰ ਲੈ ਕੇ ਹਾਈਕੋਰਟ ਵੱਲੋਂ ਪਹਿਲਾਂ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਸਮੇਂ-ਸਮੇਂ ‘ਤੇ ਹੁਕਮ ਜਾਰੀ ਕੀਤੇ ਜਾਂਦੇ ਰਹੇ ਹਨ।
ਇਨ੍ਹਾਂ ਹੁਕਮਾਂ ‘ਤੇ ਕਾਰਵਾਈ ਨਾ ਹੋਣ ‘ਤੇ ਹਾਈਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ।