ਚੰਡੀਗੜ੍ਹ
ਬਜਟ ਵਿਚ ਕੁਝ ਵੀ ਐਲਾਨ ਨਾ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਨਿਰਾਸ਼ –ਮਹਾਜ਼ਨ
ਅੱਜ ਪੰਜਾਬ ਦੇ ਵਿਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ ਉਸ ਵਿਚ ਪੰਜਾਬ ਦੇ ਮੁਲਾਜ਼ਮਾਂ ਦੇ ਡੀ ਏ ਪੇਅ ਕਮਿਸ਼ਨ ਦੇ ਬਕਾਏ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਂਨਸ਼ਨ ਸਕੀਮ ਦਾ ਕੋਈ ਵੀ ਜ਼ਿਕਰ ਨਾ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ
ਸੇਵਾ ਮੁਕਤ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਪਠਾਨਕੋਟ ਦੇ ਮੁੱਖ ਬੁਲਾਰੇ ਕਿਸ਼ਨ ਚੰਦਰ ਮਹਾਜ਼ਨ ਅਤੇ ਪ੍ਰਧਾਨ ਮਨਮਹੇਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਿਰਾਸ਼ ਕਰਨ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ
ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸੰਨ ਪਰ ਇਸ ਬਜਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਕਿ ਰੱਖ ਦਿਤਾ ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਤਾ ਪਾਈ ਗਈ ਹੈ
ਇਸ ਬਾਰੇ ਪੈਨਸ਼ਨਰ ਅਤੇ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਅਗਲੀ ਰਣਨੀਤੀ ਉਲੀਕ ਕਿ ਇਸ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦਾ ਡੱਟ ਕਿ ਵਿਰੋਧ ਕੀਤਾ ਜਾਵੇਗਾ ਤੇ ਪੰਜਾਬ ਦੀ ਸਰਕਾਰ ਵਿਰੁੱਧ ਤੱਕੜਾ ਸੰਘਰਸ਼ ਕੀਤਾ ਜਾਵੇਗਾ