ਨੈਸ਼ਨਲ
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ 13 ਆਗੂ ਅਮਿਤ ਸ਼ਾਹ ਨਾਲ ਮੀਟਿੰਗ ਲਈ ਪੁੱਜੇ
ਕੇਂਦਰ ਵੱਲੋਂ ਕੱਲ੍ਹ 9 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਰੱਖੀ ਗਈ ਹੈ ਪਰ ਅਚਾਨਕ ਅੱਜ ਗ੍ਰਹਿ ਮੰਤਰੀ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ ।ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਵਿਚ ਸ਼ਾਹ ਨਾਲ ਗੱਲਬਾਤ ਕਰਨ ਦਾ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਗੱਲਬਾਤ ਹੋਵੇਗੀ, ਜਦੋਂ ਕਿ ਭਲਕੇ 9 ਦਸੰਬਰ ਵਾਲੀ ਮੀਟਿੰਗ ਇਸ ਤੋਂ ਵੱਖਰੀ ਹੋਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਹਿੱਸਾ ਲੈਣਗੀਆਂ ਅਤੇ ਕੇਂਦਰ ਨਾਲ ਹਾਂ ਜਾਂ ਨਾਂਹ ਬਾਰੇ ਗੱਲਬਾਤ ਕਰਨਗੀਆਂ।