ਦਿੱਲੀ ਹਾਈ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਿਜ
ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਦਾ ਰੁੱਖ ਕਰਨਗੇ । ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਉਨ੍ਹਾਂ ਦੀ ਗਿਰਫਤਾਰੀ ਨੂੰ ਸਹੀ ਦੱਸਿਆ ਹੈ । ਹੁਣ ਆਪ ਇਸ ਮਾਮਲੇ ਚ ਦਿੱਲੀ ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰੇਗੀ ।
ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਅਤੇ ਕੇਜਰੀਵਾਲ ਵਿਚਾਲੇ ਨਹੀਂ ਹੈ , ਸਗੋਂ ਈ ਡੀ ਅਤੇ ਉਨ੍ਹਾਂ ਵਿਚਾਲੇ ਦਾ ਮਾਮਲਾ ਹੈ। ਈ ਡੀ ਨੇ ਉਸ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਕੋਰਟ ਨੇ ਕਿਹਾ ਕਿ ਕਾਨੂੰਨ ਸਭ ਲਈ ਇਕ ਹੈ । ਇਸ ਲਈ ਕਿਸੇ ਨੂੰ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤਾ ਜਾ ਸਕਦਾ।
ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਜਾਂਚ ਵਿੱਚ ਪੁੱਛਗਿੱਛ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੱਜ ਕਾਨੂੰਨ ਨਾਲ ਬੱਝੇ ਹੁੰਦੇ ਹਨ, ਰਾਜਨੀਤੀ ਨਾਲ ਨਹੀਂ ।