ਨੈਸ਼ਨਲ

*Delhi MCD Election: ਦਿੱਲੀ ਰਾਜ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ,4 ਦਸੰਬਰ ਨੂੰ ਚੋਣਾਂ ਤੇ 7 ਦਸੰਬਰ ਨੂੰ ਆਉਣਗੇ ਨਤੀਜੇ*

ਦਿੱਲੀ ਰਾਜ ਚੋਣ ਕਮਿਸ਼ਨ ਨੇ ਅੱਜ ਦਿੱਲੀ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਹੈ ।  ਦਿੱਲੀ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਵਿਜੇ ਦੇਵ ਨੇ ਦੱਸਿਆ ਕਿ ਦਿੱਲੀ ਵਿੱਚ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 7 ਦਸੰਬਰ ਨੂੰ ਐਲਾਨੇ ਜਾਣਗੇ।  ਇਸ ਵਾਰ ਦਿੱਲੀ ਵਿੱਚ 250 ਵਾਰਡ ਬਣਾਏ ਗਏ ਹਨ। ਇਸ ਵਾਰ 1 ਕਰੋੜ 46 ਲੱਖ 73 ਹਜ਼ਾਰ ਵੋਟਰ ਵੋਟਿੰਗ ਵਿੱਚ ਹਿੱਸਾ ਲੈਣਗੇ। EVM ਰਾਹੀਂ ਵੋਟਿੰਗ ਹੋਵੇਗੀ ਹੋ । ਤਰੀਕ ਦੇ ਐਲਾਨ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਦਿੱਲੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਨਾਮਜ਼ਦਗੀ ਦੀ ਪ੍ਰਕਿਰਿਆ 7 ਨਵੰਬਰ ਤੋਂ ਸ਼ੁਰੂ ਹੋਵੇਗੀ। 19 ਨਵੰਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!