ਨੈਸ਼ਨਲ

ਨਰੇਗਾ ਮੁਲਾਜ਼ਮਾਂ ਅੱਜ ਜ਼ਿਲ੍ਹਾ ਸਦਰ ਮੁਕਾਮਾਂ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ

ਫਾਜ਼ਿਲਕਾ, 1 ਜੁਲਾਈ ਪਿਛਲੇ ਲਗਭਗ 15-16 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ।
ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਵਿਕਰਮ ਕੁਮਾਰ ਨੇ ਦੱਸਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤਿਆ ਜਾਂਦਾ ਰਿਹਾ ਹੈ। ਪਿਛਲੇ ਦਸਾਂ ਸਾਲਾਂ ਤੋਂ ਪਿੰਡਾਂ ਦਾ ਵਿਕਾਸ ਨਰੇਗਾ ਤੇ ਨਿਰਭਰ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਸੱਤਾ ਵਿੱਚ ਆਉਣ ਤੋਂ ਬਾਅਦ ਵੀ ਕਰੋੜਾਂ ਦੀ ਇਸ਼ਤਿਹਾਰਬਾਜ਼ੀ ਕੀਤੀ ਗਈ ਪਰ ਮੁਲਾਜ਼ਮਾਂ ਅੱਜ ਵੀ ਕੱਚੇ ਹਨ। ਇੱਥੇ ਹੀ ਬੱਸ ਨਹੀਂ ਸਗੋਂ ਨਰੇਗਾ ਮੁਲਾਜ਼ਮਾਂ ਵੱਲੋਂ ਵੱਡੇ ਸੰਘਰਸ਼ਾਂ ਤੋਂ ਬਾਅਦ ਲਾਗੂ ਕਰਵਾਈਆਂ ਤਨਖ਼ਾਹਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਕਰੋੜਾਂ ਰੁਪਏ ਦੇ ਉਧਾਰ ਮਟੀਰੀਅਲ ਚੁੱਕ ਕੇ ਕੰਮ ਕਰਵਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਕਿ ਤਨਖ਼ਾਹਾਂ ਤਾਂ ਹੀ ਮਿਲਣਗੀਆਂ ਜੇਕਰ ਲੱਖਾਂ ਰੁਪਏ ਦੇ ਦੇ ਕੰਮ ਕਰਵਾਓਗੇ। ਤਿੰਨ ਮਹੀਨੇ ਤੋਂ ਨਰੇਗਾ ਮੁਲਾਜ਼ਮ ਤਨਖ਼ਾਹਾਂ ਨੂੰ ਤਰਸ ਰਹੇ ਹਨ ਜਿਸਤੋਂ ਤੰਗ ਆ ਕੇ ਕਈ ਮੁਲਾਜ਼ਮ ਨੌਕਰੀ ਛੱਡਣ ਲਈ ਮਜ਼ਬੂਰ ਹੋ ਗਏ ਹਨ।
ਇਸ ਲਈ ਅੱਜ ਫਾਜ਼ਿਲਕਾ ਵਿਖੇ ਮਾਨਯੋਗ ਡੀ.ਡੀ.ਪੀ.ਉ ਗੁਰਦਰਸ਼ਨ ਸਿੰਘ ਕੁੰਡਲ ਨੂੰ ਮੰਗ ਪੱਤਰ ਦੇ ਕੇ 10 ਜੁਲਾਈ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ ਹੈ। ਜੇਕਰ ਸਰਕਾਰ ਅਗਲੇ ਕੁੱਝ ਦਿਨਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਐਕਸ਼ਨ ਨਹੀਂ ਲੈਂਦੀ ਤਾਂ 6 ਜੁਲਾਈ ਨੂੰ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਜਲੰਧਰ ਪੱਛਮੀ ਹਲਕੇ ਅੰਦਰ ਨਰੇਗਾ ਮਜ਼ਦੂਰਾਂ ਨੂੰ ਨਾਲ ਲੈਕੇ ਵਿਸ਼ਾਲ ਰੋਸ਼ ਰੈਲੀ ਕੀਤੀ ਜਾਵੇਗੀ।
ਇਸ ਮੋਕੇ ਬਲਾਕ ਪ੍ਰਧਾਨ ਬਲਦੇਵ ਸਿੰਘ,ਅਜੇ ਸਿੰਘ,ਪੂਰਨ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਸੀ.ਏ,ਮੰਗਤ ਸਿੰਘ,ਵਿਜੇ ਕੁਮਾਰ, ਗੋਪਾਲ ਕੁਮਾਰ, ਅਮਨਪ੍ਰੀਤ,ਵਿਕਰਮ ਟੀ.ਏ, ਪ੍ਰਦੀਪ ਟੀ.ਏ, ਸੰਦੀਪ ਸਿੰਘ, ਸੁਭਾਸ਼ ਸਿੰਘ, ਆਦਿ ਹਾਜ਼ਰ ਹੋਏ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!