ਨੈਸ਼ਨਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹਸਪਤਾਲ ਵਿੱਚ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਹ ਯੂ ਐਨ ਮਹਿਤਾ ਹਸਪਤਾਲ ਅਹਿਮਦਾਬਾਦ ਵਿੱਚ ਦਾਖ਼ਲ ਹਨ । ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਤਬੀਅਤ ਵਿਚ ਸੁਧਾਰ ਹੋ ਰਿਹਾ ਹੈ । ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਦੀ ਉਮਰ 100 ਸਾਲ ਤੋਂ ਵੱਧ ਹੈ। ਇਸ ਸਾਲ ਜੂਨ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ ਮਨਾਇਆ। ਫਿਰ ਪ੍ਰਧਾਨ ਮੰਤਰੀ ਨੇ ਖੁਦ ਉਨ੍ਹਾਂ ਦੇ ਪੈਰ ਧੋ ਕੇ ਅਸ਼ੀਰਵਾਦ ਲਿਆ। ਪਰਿਵਾਰ ਦੇ ਮੈਂਬਰ ਇਸ ਸਮੇ ਓਥੇ ਮੌਜੂਦ ਹਨ । ਪ੍ਰਧਾਨ ਮੰਤਰੀ ਆਪਣੇ ਪਰਿਵਾਰ ਨਾਲ ਸੰਪਰਕ ਵਿਚ ਹਨ ।