ਨੈਸ਼ਨਲ
*ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ,ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ*

ਦਿਵਾਲੀ ਨੇੜੇ ਆ ਰਹੀ ਹੈ ਜਿਸ ਨੂੰ ਦੇਖਦੇ ਹੋਏ ਕਰਮਚਾਰੀਆਂ ਲਈ ਖੁਸ਼ੀ ਦੀ ਖ਼ਬਰ ਹੈ । ਕਰਮਚਾਰੀਆਂ ਨੂੰ ਹੁਣ ਮਹਿੰਗਾਈ ਭਾਤੀ ਵਿਚ ਵਾਧਾ ਮਿਲਣ ਜਾ ਰਿਹਾ ਹੈ ।
ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦੇ ਦਿੱਤਾ ਹੈ , ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕੈਬਨਿਟ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਾਧੇ ਤੋਂ ਬਾਅਦ ਹੁਣ ਮਹਿੰਗਾਈ ਭੱਤਾ 38 ਫੀਸਦੀ ਹੋ ਜਾਵੇਗਾ।
ਕੇਂਦਰੀ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ 50 ਲੱਖ ਮੁਲਾਜ਼ਮਾਂ ਅਤੇ 62 ਲੱਖ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ। ਫੈਸਲੇ ਮੁਤਾਬਕ ਡੀਏ ਵਿੱਚ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਫੈਸਲੇ ਨਾਲ ਮਾਰਚ ਤੋਂ ਹੁਣ ਤੱਕ ਡੀਏ ਵਿੱਚ ਦੋ ਵਾਰ ਵਾਧਾ ਕੀਤਾ ਗਿਆ ਹੈ ਅਤੇ ਇਸ ਦੌਰਾਨ ਕੁੱਲ ਭੱਤੇ ਵਿੱਚ 7 ਫੀਸਦੀ ਵਾਧਾ ਹੋਇਆ ਹੈ।