ਪੰਜਾਬ

*ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ*

ਫਾਜ਼ਿਲਕਾ, 07 ਦਸੰਬਰ:

           ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫਾਜ਼ਿਲਕਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੈਨਿਕ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਫਲੈਗ ਡੇਅ ਬੈਜ ਲਗਾਇਆ ਗਿਆ।

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਤੋ ਵੱਧ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਮੌਕੇ ਇਕੱਤਰ ਰਾਸ਼ੀ ਲੋੜਵੰਦ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਦੇ ਪਰਿਵਾਰਾਂ, ਸੈਨਿਕ ਵਿਧਵਾਵਾਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ’ਚ ਵਰਤੀ ਜਾਂਦੀ ਹੈ।

          ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਸ਼ਹਾਦਤ ਦੇਣ ਵਾਲੇ ਵੀਰ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਾ ਸਾਡਾ ਫਰਜ਼ ਹੈ, ਜਿਸ ਦੇ ਲਈ ਹਰੇਕ ਨਾਗਰਿਕ ਨੂੰ ਝੰਡਾ ਦਿਵਸ ਫੰਡ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਲੈਗ ਡੇਅ ਫੰਡ ਪੇਟੀ ਵਿਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕਰਮਚਾਰੀਆਂ ਨੇ ਐਸ.ਡੀ.ਐਮ. ਸ੍ਰੀ ਨਿਕਾਸ ਖੀਚੜ ਅਤੇ ਹੋਰ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ।

          ਇਸ ਮੌਕੇ ਸੈਨਿਕ ਭਲਾਈ ਪ੍ਰਬੰਧਕ ਗੁਰਬਚਨ ਸਿੰਘ, ਕਾਰਜਵਾਹਕ ਸੁਪਰਡੈਂਟ ਸ਼ੀਨੂੰ ਪੁੰਛੀ, ਅਮਨਦੀਪ,  ਸੁਖਵੰਤ ਸਿੰਘ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!