ਪੰਜਾਬ

ਐੱਜੂਸੈੱਟ ਰਾਹੀਂ ਸਿੱਖਿਆ ਵਿਭਾਗ ਨੇ ਪਰਾਲੀ ਸਾੜਣ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰ ਪ੍ਰਸਾਰਿਤ ਕੀਤਾ

ਡਾ. ਜਸਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਚਾਨੀ ਨੇ ਚਰਚਾ ਵਿੱਚ ਹਿੱਸਾ ਲਿਆ
ਚਰਚਾ ਵਿੱਚ ਪਰਾਲੀ ਦੀ ਸੰਭਾਲ ਅਤੇ ਜਾਗਰੂਕਤਾ ਸੰਬੰਧੀ ਪ੍ਰਚਾਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ
ਐੱਸ.ਏ.ਐੱਸ. ਨਗਰ 14 ਅਕਤੂਬਰ ( )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ-ਕਮ-ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਜੂਸੈੱਟ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਦੇ ਸਾੜਣ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਉਪਜਾਊ ਮਿੱਟੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ, ਪਰਾਲੀ ਦੀ ਸੰਭਾਲ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਲੈਕਚਰ ਐਜੂਸੈੱਟ ਰਾਹੀ ਪ੍ਰਸਾਰਿਤ ਕੀਤਾ ਗਿਆ ਜਿਸ ਵਿੱਚ ਡਾ. ਜਸਵਿੰਦਰ ਸਿੰਘ ਨੈਸ਼ਨਲ ਅਵਾਰਡੀ ਲੈਕਚਰਾਰ ਫਿਜ਼ਿਕਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਅਤੇ ਰਾਜਿੰਦਰ ਸਿੰਘ ਚਾਨੀ ਸੋਸ਼ਲ਼ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਅਤੇ ਸਟੇਟ ਮਡਿੀਆ ਕੋਆਰਡੀਨੇਟਰ ਨੇ ਹਿੱਸਾ ਲਿਆ। ਇਸ ਮੌਕੇ ਗੁਰਜੋਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਆਈਸੀਟੀ, ਐੱਸ.ਸੀ.ਈ.ਆਰ.ਟੀ ਪੰਜਾਬ ਤੋਂ ਪ੍ਰੋਜੈਕਟ ਇੰਚਾਰਜ ਲੈਕਚਰਾਰ ਰੁਮਕੀਤ ਕੌਰ ਵੀ ਮੌਜੂਦ ਸਨ।
ਡਾ. ਜਸਵਿੰਦਰ ਸਿੰਘ ਨੇ ਚਰਚਾ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਸਾੜਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਕੁਦਰਤੀ ਜੀਵ-ਜੰਤੂਆਂ ਦੀਆਂ ਪ੍ਰਜਾਤੀਆਂ ਦਾ ਖਾਤਮਾ ਹੁੰਦਾ ਹੈ ਅਤੇ ਓਜ਼ੋਨ ਪਰਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਹਨਾਂ ਕਿਹਾ ਕਿ ਸਕੂਲਾਂ ਦੇ ਅਧਿਆਪਕ ਵਿਦਿਆਰੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਸਮਝਾ ਸਕਣ ਕਿ ਧੂੰਆਂ ਮਨੁੱਖ ਸਿਹਤ ਲਈ ਬਹੁਤ ਜਿਆਦਾ ਘਾਤਕ ਹੈ ਕਿਉਂਕਿ ਇ ਪਰਾਲੀ ਦੇ ਸੜਣ ‘ਤੇ ਬਹੁਤ ਸਾਰੇ ਅਣ-ਜਲੇ ਕਣ ਹਵਾ ਵਿੱਚ ਰਹਿ ਜਾਂਦੇ ਹਨ ਜਿਸ ਨਾਲ ਸਾਹ, ਦਮਾਂ ਅਤੇ ਚਮੜੀ ਦੇ ਰੋਗ ਵਧ ਜਾਂਦੇ ਹਨ। ਉਹਨਾਂ ਦੱਸਿਆ ਕਿ ਪਰਾਲੀ ਦੇ ਸੜਣ ਨਾਲ ਕਾਰਬਨ ਮੋਨੋਆਕਸਾਈਡ, ਮੀਥੇਨ, ਕਾਰਸੀਨੋਜਨਿਕ ਪੋਲੀਸਾਈਕਲਿਕ ਐਰੋਮੈਟਿਕ ਹਾਈਡਰੋਕਾਰਬਨ, ਅਸਥਿਰ ਜੈਵਿਕ ਮਿਸ਼ਰਣ ਵਰਗੀਆਂ ਗੈਸ਼ਾ ਵਾਲੇ ਜਹਿਰੀਲੇ ਪ੍ਰਦੂਸ਼ਕ ਨਿਕਲਦੇ ਹਨ ਜੋ ਧੂੰਏ ਦੀ ਸੰਘਣੀ ਚਾਦਰ ਬਣਾ ਕੇ ਹਵਾ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਖਰਾਬ ਕਰਦੇ ਹਨ। ਇਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦੇ ਮੌਕੇ ਜਿਆਦਾ ਵਧ ਜਾਂਦੇ ਹਨ ਅਤੇ ਕਈ ਵਾਰ ਪੀੜਿਤਾਂ ਦੀ ਜਾਨ ਵੀ ਚਲੀ ਜਾਂਦੀ ਹੈ। ਡਾ. ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਇਸਦੀ ਊਸਾਰੂ ਕਾਰਜਾਂ ਲਈ ਵਰਤੋਂ ਕਰਕੇ ਆਮਦਨ ਵਿੱਚ ਵਾਧਾ ਕਰਨ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਚਾਨੀ ਨੇ ਕਿਹਾ ਕਿ ਇਸ ਲਈ ਵਿਦਿਆਰਥੀ ਅਤੇ ਅਧਿਆਪਕ ਮਿਲ ਕੇ ਵੱਖ-ਵੱਖ ਵਿਧੀਆਂ ਜਿਵੇਂ ਕਿ ਲੋਕਲ ਰੈਲੀਆਂ, ਪੇਂਟਿੰਗਾਂ, ਸਲੋਗਨਾਂ ਅਤੇ ਆਪਣੇ ਪਿੰਡ ਜਾਂ ਸ਼ਹਿਰ ਦੇ ਸਰਵਜਨਿਕ ਅਨਾਊਂਸਮੈਂਟ ਸਿਸਟਮਾਂ ਰਾਹੀਂ ਆਮ ਲੋਕਾਂ ਨੂੰ ਇੱਕ ਮੁਹਿੰਮ ਬਣਾ ਕੇ ਜਾਗਰੂਕ ਕਰ ਸਕਦੇ ਹਨ। ਇਸ ਮੌਕੇ ਅਮਰਦੀਪ ਸਿੰਘ ਬਾਠ, ਅੰਮ੍ਰਿਤਪਾਲ ਸਿੰਘ ਸਟੂਡੀਓ ਇੰਜੀਨੀਅਰ, ਵਰੁਣਦੀਪ ਜੇਈ, ਸਿਮਰਜੀਤ ਸਿੰਘ ਜੇਈ, ਹਰਸ਼ ਭਿੰਡਰ ਜੇਈ, ਸਿਮਰਨਪਾਲ ਸਿੰਘ ਅਤੇ ਐਜੂਸੈੱਟ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!