ਪੰਜਾਬ
Hit and Run ਮਾਮਲਾ ਚ 10 ਸਾਲ ਦੀ ਸਜ਼ਾ ਮੋਦੀ ਸਰਕਾਰ ਨੇ ਚੁੱਕਿਆ ਵੱਡਾ ਕਦਮ
Hit and Run ਮਾਮਲੇ ਵਿੱਚ 10 ਸਾਲ ਦੀ ਸਜ਼ਾ ਨੂੰ ਲੈ ਕੇ ਮੋਦੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਵੱਲੋਂ Hit and Run ਮਾਮਲੇ ਵਿੱਚ 10 ਸਾਲ ਦੀ ਸਜ਼ਾ ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਜਿਸ ਦੇ ਚਲਦੇ ਟਰੱਕ ਯੂਨੀਅਨ ਵੱਲੋਂ ਪੂਰੇ ਦੇਸ਼ ਅੰਦਰ ਟਰੱਕਾਂ ਦੀ ਹੜਤਾਲ ਕਰ ਦਿੱਤੀ ਸੀ। ਜਿਸ ਕਾਰਨ ਪੈਟਰੋਲ ਪੰਪਾਂ ਤੇ ਪੈਟਰੋਲ ਤੇ ਡੀਜ਼ਲ ਦੀਆਂ ਲਾਈਨਾਂ ਲੱਗ ਗਈਆਂ ਸਨ।
ਕੇਂਦਰ ਸਰਕਾਰ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਸਰਕਾਰ ਵੱਲੋਂ ਕਨੂੰਨ ਵਿੱਚ ਸੋਧ ਕੀਤੀ ਗਈ ਹੈ। ਉਸ ਵਿੱਚ 10ਸਾਲ ਦੀ ਸਜ਼ਾ ਬਾਰੇ ਫ਼ੈਸਲੇ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਇਸ ਨੂੰ ਲੈਕੇ ਗ੍ਰਹਿ ਮੰਤਰਾਲੇ ਵਲੋ ਆਲ ਇੰਡੀਆ ਟ੍ਰਾਂਸਪੋਰਟ ਕਾਂਗਰਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਦੇਸ ਅੰਦਰ ਟਰੱਕਾਂ ਵਾਲਿਆਂ ਵੱਲੋ ਨਵੇਂ ਕਨੂੰਨ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਟਰੱਕ ਯੂਨੀਅਨ ਦੀ ਮੰਗ ਨੂੰ ਦੇਖਦੇ ਹੋਏ ਸਰਕਾਰ ਨੇ ਹੁਣ ਇਹ ਕਦਮ ਚੁੱਕਿਆ ਹੈ।