ਪੰਜਾਬ

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 7ਵੇਂ ਡਿਗਰੀ ਵੰਡ ਸਮਾਰੋਹ ਸਮੇਂ ਦੇਸ਼-ਵਿਦੇਸ਼ ਦੇ ਵਿਦਿਆਰਥੀਆਂ ਨੂੰ 675 ਡਿਗਰੀਆਂ ਦਿੱਤੀਆਂ ਗਈਆਂ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 7ਵੇਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ

  • ਡਿਗਰੀ ਵੰਡ ਸਮਾਰੋਹ ਦੌਰਾਨ ਪ੍ਰਦਾਨ ਕੀਤੀਆਂ ਗਈਆਂ 675 ਡਿਗਰੀਆਂ ਵਿੱਚੋਂ 12 ਡਿਗਰੀਆਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੂੰ ਦਿਤੀਆਂ ਗਈਆਂ

ਬਠਿੰਡਾ, ਮਾਰਚ 3: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਘੁੱਦਾ ਕੈਂਪਸ ਵਿਖੇ ਬੁੱਧਵਾਰ ਨੂੰ 7ਵੇਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਕੀਤੀ। ਇਸ ਸਮਾਗਮ ਵਿੱਚ ਭਾਰਤ ਦੇ ਪਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਵਿਭੂਸ਼ਣ ਡਾ. ਅਨਿਲ ਕਾਕੋਡਕਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਡਿਗਰੀ ਵੰਡ ਸਮਾਰੋਹ ਦੌਰਾਨ ਕੁੱਲ 650 ਪੋਸਟ ਗ੍ਰੈਜੂਏਟ ਡਿਗਰੀਆਂ ਅਤੇ 25 ਪੀਐੱਚ.ਡੀ  ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਮੱਲਾਂ ਮਾਰਨ ਵਾਲੇ 35 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਡਿਗਰੀ ਪ੍ਰਾਪਤ ਕਰਨ ਵਾਲੇ 675 ਵਿਦਿਆਰਥੀਆਂ ਵਿੱਚੋਂ 12 ਵਿਦੇਸ਼ੀ ਵਿਦਿਆਰਥੀ (ਅਫਗਾਨਿਸਤਾਨ, ਸਵਾਜ਼ੀਲੈਂਡ ਅਤੇ ਬੰਗਲਾਦੇਸ਼ ਦੇ ਨਾਗਰਿਕ) ਵੀ ਸਨ, ਜਿਨ੍ਹਾਂ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੁਆਰਾ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਡਿਗਰੀ ਵੰਡ ਸਮਾਰੋਹ ਹਾਈਬ੍ਰਿਡ ਮੋਡ ‘ਤੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੀਐਚ.ਡੀ. ਵਿਦਿਆਰਥੀਆਂ ਨੇ ਆਪਣੀ ਡਿਗਰੀ ਆਫਲਾਈਨ ਜਦਕਿ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਆਪਣੀ ਡਿਗਰੀ ਹਾਈਬ੍ਰਿਡ ਮੋਡਰਹੀ ਪ੍ਰਾਪਤ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਪਦਮ ਵਿਭੂਸ਼ਨ ਡਾ. ਅਨਿਲ ਕਾਕੋਦਕਰ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਡਾ. ਕਾਕੋਡਕਰ ਨੇ ਆਪਣੇ ਸੰਬੋਧਨ ਵਿਚ ਉੱਚ ਟੈਕਨੋਲੋਜੀ ਦੇ ਯੁੱਗ ਵਿੱਚ ਸਾਡੇ ਸਮਾਜ ਵਿੱਚ ਪੇਂਡੂ-ਸ਼ਹਿਰੀ ਗਿਆਨ ਦੇ ਪਾੜੇ ਨੂੰ ਪੂਰਾ ਕਰਨ ਲਈ ਦੇਸ਼ ਦੇ ਵਿਦਿਅਕ ਢਾਂਚੇ ਵਿੱਚ ਨਵੀਨਤਾਕਾਰੀ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਰੇਖਾਂਕਿਤ ਕੀਤਾ ਕਿ ਸਮਾਜ ਵਿੱਚ ਇੱਕ ਟੈਕਨੋਲੋਜੀ-ਅਨੁਕੂਲ ਮਾਹੌਲ ਵਿਕਸਿਤ ਕਰਨ ਅਤੇ ਸ਼ਹਿਰੀ-ਪੇਂਡੂ ਵਿੱਚ ਵਧ ਰਹੀ ਅਸਮਾਨਤਾ ਨੂੰ ਦੂਰ ਕਰਨ ਲਈ ਉੱਚ ਵਿਦਿਅਕ ਸੰਸਥਾਵਾਂ ਨੂੰ ਮਨੁੱਖੀ ਸਮਰੱਥਾਵਾਂ ਦਾ ਨਿਰਮਾਣ ਕਰਨ, ਗਿਆਨ ਅਤੇ ਮੁੱਲ ਨਿਰਮਾਤਾ ਬਣਾਉਣ ਅਤੇ ਪੇਂਡੂ ਖੇਤਰ ਵਿੱਚ ਵਿਦਿਅਕ ਸੰਸਥਾਵਾਂ ਨਾਲ ਵਿਦਿਅਕ ਭਾਈਵਾਲੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਦੀ ਲੋੜ ਹੈ। ਉਹਨਾਂ ਨੇ ਨਿਰਮਾਣ ਉਦਯੋਗ ਅਤੇ ਖੋਜ ਯੂਨੀਵਰਸਿਟੀ ਅਨੁਕੂਲ ਵਾਤਾਵਰਣ ਬਣਾਉਣ, ਸਥਾਨਕ ਲੋਕਾਂ ਦੀ ਸਮਰੱਥਾ ਨਿਰਮਾਣ ਕਰਨ ਅਤੇ ਗਿਆਨ-ਏਕੀਕ੍ਰਿਤ ਟਿਕਾਊ ਪੇਂਡੂ ਵਿਕਾਸ ਮਾਡਲ ਨੂੰ ਲਾਗੂ ਕਰਨ ਦੁਆਰਾ ਉੱਨਤ ਦੇਸ਼ਾਂ ਨਾਲ ਸਾਡੇ ਵਧ ਰਹੇ ਅੰਤਰ ਨੂੰ ਪੂਰਾ ਕਰਨ ਲਈ ਇੱਕ ਵਿਸਤ੍ਰਿਤ ਰੂਪ ਰੇਖਾ ਪੇਸ਼ ਕੀਤੀ।

ਯੂਨੀਵਰਸਿਟੀ ਦੇ  ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਗ੍ਰੈਜੂਏਟ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਵਿਚਾਰਾਂ ’ਤੇ ਕੰਮ ਕਰਨ ਅਤੇ ਆਪਣੀ ਰੁਚੀ ਦਾ ਕਿੱਤਾ ਚੁਣਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਭਾਰਤ ਵਿੱਚ ਪ੍ਰਾਚੀਨ ਕਾਲ ਤੋਂ ਹੀ ਵਿਸ਼ਵ ਨੂੰ ਸਿੱਖਿਆ ਪ੍ਰਦਾਨ ਕਰਨ ਦੀ ਵਿਰਾਸਤ ਰਹੀ ਹੈ ਅਤੇ ਸਿੱਖਿਆ ਦਾ ਅੰਤਿਮ ਉਦੇਸ਼ ਕੇਵਲ ਕੁਸ਼ਲਤਾ ਹਾਸਲ ਕਰਨਾ ਹੀ ਨਹੀਂ ਬਲਕਿ ਜੀਵਨ ਵਿੱਚ ਬਹੁਲਤਾਵਾਦੀ ਦ੍ਰਿਸ਼ਟੀਕੋਣ ਨੂੰ ਅਪਣਾਉਂਦੇ ਹੋਏ ਸਮਾਜ ਵਿੱਚ ਯੋਗਦਾਨ ਪਾਉਣਾ ਹੈ। ਉਹਨਾਂ ਨੇ ਕਿਹਾ ਕਿ ਸਾਡੀਆਂ ਪ੍ਰਾਚੀਨ ਭਾਰਤੀ ਗਿਆਨ ਪਰੰਪਰਾਵਾਂ ਨਿਰੰਤਰ ਸੰਵਾਦ ਤੇ ਵਿਚਾਰ ਵਟਾਂਦਰੇ ‘ਤੇ ਜ਼ੋਰ ਦਿੰਦੀਆਂ ਹਨ ਅਤੇ ਸਾਰੇ ਦ੍ਰਿਸ਼ਟੀਕੋਣਾਂ ਨੂੰ ਸਵੀਕਾਰ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ ਤਾਂ ਜੋ ਅਸੀਂ ਇਕ ਦੂਜੇ ਨਾਲ ਏਕੀਕ੍ਰਿਤ ਹੋ ਕੇ ਜ਼ਿੰਦਗੀ ਜੀ ਸਕੀਏ ਅਤੇ ਇਸ ਸੰਸਾਰ ਦੇ ਪਦਾਰਥਵਾਦੀ ਪਹਿਲੂਆਂ ਤੋਂ ਮੁਕਤ ਰਹਿ ਸਕੀਏ।ਉਹਨਾਂ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਜੀਵਨ ਭਰ ਦੇ ਸਿਖਿਆਰਥੀ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਣ ਅਤੇ ਆਪਣੇ ਗਿਆਨ ਨੂੰ ਰਾਸ਼ਟਰ ਦੀ ਭਲਾਈ ਲਈ ਵਰਤਣ ਲਈ ਪ੍ਰੇਰਿਤ ਕੀਤਾ।

ਇਸ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਵਿੱਚ ਵਾਈਸ ਚਾਂਸਲਰ ਪ੍ਰੋ.  ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗੀਦਾਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਯੂਨੀਵਰਸਿਟੀ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਹਨਾਂ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਭਿਆਚਾਰਕ ਵਿਭਿੰਨਤਾ ਇਸ ਤੱਥ ਤੋਂ ਪ੍ਰਤੀਬਿੰਬਤ ਹੋ ਜਾਂਦੀ ਹੈ ਕਿ ਇਸ ਵਿੱਚ ਭਾਰਤ ਦੇ 26 ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ 13 ਦੇਸ਼ਾਂ ਦੇ 41 ਅੰਤਰ-ਰਾਸ਼ਟਰੀ ਵਿਦਿਆਰਥੀ ਪੜ੍ਹ ਰਹੇ ਹਨ। ਉਹਨਾਂ ਨੇ ਪਿਛਲੇ ਇੱਕ ਸਾਲ ਵਿੱਚ ਉੱਚ ਸੂਚੀਬੱਧ ਖੋਜ ਰਸਾਲਿਆਂ ਵਿੱਚ 360 ਤੋਂ ਵੱਧ ਖੋਜ ਪੱਤਰ ਪ੍ਰਕਾਸ਼ਿਤ ਕਰਨ ਅਤੇ ਫੰਡਿੰਗ ਏਜੰਸੀਆਂ ਤੋਂ 19 ਪ੍ਰੋਜੈਕਟਾਂ ਵਿੱਚ 7ਕਰੋੜ ਤੋਂ ਵੱਧ ਖੋਜ ਗ੍ਰਾਂਟਾਂ ਪ੍ਰਾਪਤ ਕਰਨ ਲਈ ਸੀਯੂਪੀਬੀ ਦੀ ਫੈਕਲਟੀ ਅਤੇ ਖੋਜਾਰਥੀਆਂ ਦੀ ਸ਼ਲਾਘਾ ਕੀਤੀ। ਪ੍ਰੋ. ਤਿਵਾਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨੇ ਐਨਆਈਆਰਐਫ 2021 ਵਿੱਚ, 84 ਵੀਂ ਰੈਂਕਿੰਗ ਪ੍ਰਾਪਤ ਕਰਕੇ ਆਪਣੀ ਰਾਸ਼ਟਰੀ ਦਰਜਾਬੰਦੀ ਵਿੱਚ ਸੁਧਾਰ ਕੀਤਾ ਹੈ ਅਤੇ ਵਿਸ਼ਵ ਭਰ ਦੀਆਂ ਚੋਟੀ ਦੀਆਂ 10% ਉੱਚ ਵਿਦਿਅਕ ਸੰਸਥਾਵਾਂ (ਵਿਸ਼ਵ ਯੂਨੀਵਰਸਿਟੀਆਂ ਦੀ ਵੈਬੋਮੈਟ੍ਰਿਕਸ ਰੈਂਕਿੰਗ) ਦੀ ਸੂਚੀ ਵਿੱਚ ਆਪਣਾ ਸਥਾਨ ਪ੍ਰਾਪਤ ਕੀਤਾ ਹੈ। ਉਹਨਾਂ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲੱਭਣ ਲਈ ਹਮੇਸ਼ਾਂ ਨਵੇਂ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ ਅਤੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਉਣ ਲਈ ਸਖਤ ਮਿਹਨਤ ਕਰਨ।

ਪ੍ਰੋਗਰਾਮ ਦੇ ਦੌਰਾਨ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ. ਗਰਗ, ਅਤੇ ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਕਾਮਨਾਵਾਂ ਦਿੱਤੀਆਂ।ਇਸ ਮੌਕੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੀਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ. ਗਰਗ, ਅਤੇ ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਰਜਿਸਟਰਾਰ ਸ੍ਰੀ ਕੰਵਲ ਪਾਲ ਸਿੰਘ ਮੁੰਦਰਾ ਨੇ ਡਿਗਰੀ ਵੰਡ ਲਈ ਸਟੇਜ ਦਾ ਸੰਚਾਲਨ ਕੀਤਾ। ਪ੍ਰੋ. ਬੀ ਪੀ ਗਰਗ, ਕੰਟਰੋਲਰ ਪ੍ਰੀਖਿਆਵਾਂ ਨੇ ਸੋਨ ਦੇ ਤਗਮੇ ਦੇ ਜੇਤੂਆਂ ਦਾ ਐਲਾਨ ਕੀਤਾ ਅਤੇ ਪ੍ਰੋਗਰਾਮ ਦੇ ਅੰਤ ਵਿੱਚ ਸਭ ਦਾ ਰਸਮੀ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!