ਪੰਜਾਬ

9ਵਾ ੧ਓ ਨੈਸ਼ਨਲ ਗਤਕਾ ਕੱਪ ਸੀਚੇਵਾਲ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ: ਡਾਕਟਰ ਰਜਿੰਦਰ ਸੋਹਲ

ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਗਤਕਾ ਕੋਚ ਗੁਰਵਿੰਦਰ ਕੌਰ ਦੀ ਦੇਖ ਰੇਖ ਵਿੱਚ ਹੋ ਰਹੇ ਹਨ ਮੁਕਾਬਲੇ

ਮੋਹਾਲੀ/ਸੀਚੇਵਾਲ , 5 ਜੂਨ (    )
 ਸੰਤ ਅਵਤਾਰ ਸਿੰਘ ਸੀਚੇਵਾਲ ਦੀ 35ਵੀ ਸਲਾਨਾ ਬਰਸੀ ਨੂੰ ਸਮਰਪਿਤ 9ਵਾ ੧ਓ ਨੈਸ਼ਨਲ ਗਤਕਾ ਕੱਪ ਨਿਰਮਲ ਕੁਟੀਆ ਪਿੰਡ ਸੀਚੇਵਾਲ ਜਿਲ੍ਹਾ ਜਲੰਧਰ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਕੱਪ ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਦੇ ਪਾਰਲੀਮਾਨੀ ਮਾਮਲਿਆਂ  ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਗਤਕਾ ਕੋਚ ਗੁਰਵਿੰਦਰ ਕੌਰ ਦੀ ਦੇਖ ਰੇਖ ਕਰਵਾਏ ਜਾ ਰਹੇ ਇਸ ਨੈਸ਼ਨਲ ਗਤਕਾ ਕੱਪ ਵਿੱਚ ਵੱਡੀ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਟੀਮਾਂ ਦੇ ਖਿਡਾਰੀ ਭਾਗ ਲੈ ਰਹੇ ਹਨ ਅਤੇ ਆਪਣੀ ਕਲਾ ਦੇ ਜੌਹਰ ਦਿਖਾ ਰਹੇ ਹਨ। 
ਜਿਕਰਯੋਗ ਹੈ ਕਿ ਗਤਕੇ ਦੇ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਵਿੱਚ ਸ਼ਾਮਲ ਹੋਣ ਮਗਰੋਂ ਵੱਡੀ ਗਿਣਤੀ ਵਿੱਚ ਆਪਣੇ ਵਿਰਸੇ ਨੂੰ ਪਿਆਰ ਕਰਨ ਵਾਲੇ ਬੱਚੇ ਗਤਕੇ ਨਾਲ ਜੁੜ ਰਹੇ ਹਨ।
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਗਤਕੇ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਇਹ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿੱਚ ਵੀ ਸਹਾਇਕ ਸਿੱਧ ਹੁੰਦੀ ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਵਿੱਚ ਵੀ ਸਹਾਈ ਹੈ। 
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੀ ਯੋਗ ਰਹਿਨੁਮਾਈ ਹੇਠ ਗਤਕਾ ਖੇਡਣ ਵਾਲੇ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗਤਕਾ ਕੱਪ ਵੱਧ ਤੋਂ ਵੱਧ ਕਰਵਾਉਣ ਦੀ ਲੋੜ ਹੈ ਤਾਂ ਜੋ ਉੱਚ ਕੋਟੀ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!