ਸੰਗਰੂਰ ਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਪ ਹੋਈ ਹੋਰ ਵੀ ਮਜ਼ਬੂਤ
ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ,
ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ
ਫ਼ਰੀਦਕੋਟ ਚ ਰਾਜਾ ਵੜਿੰਗ ਦੇ ਨਜ਼ਦੀਕੀ ਰਿਸ਼ਤੇਦਾਰ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਕੀਤਾ ਸਵਾਗਤ
ਚੰਡੀਗੜ੍ਹ, 14 ਮਈ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ |
ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ ‘ਚ ਸ਼ਾਮਲ
ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ ‘ਚ ਸ਼ਾਮਲ
ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਐਮ.ਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਮਨੀਸ਼ ਕੁਮਾਰ ਦੇ ਨਾਲ ਆਜ਼ਾਦ ਕੌਂਸਲਰ ਅਸ਼ੋਕ ਰਾਮ (ਮੀਤ ਪ੍ਰਧਾਨ ਨਗਰ ਕੌਂਸਲ) ਗੁਰਪਾਲ ਸਿੰਘ (ਆਜ਼ਾਦ ਕੌਂਸਲਰ), ਬਲਵੀਰ ਸਿੰਘ ਠੰਡੂ (ਆਜ਼ਾਦ ਕੌਂਸਲਰ) ਨਾਹਰ ਸਿੰਘ ਔਲਖ (ਕਾਂਗਰਸੀ ਕੌਂਸਲਰ), ਸੁਖਚਰਨ ਸਿੰਘ (ਕਾਂਗਰਸੀ ਕੌਂਸਲਰ) ਵਕੀਲ ਸਿੰਘ (ਕਾਂਗਰਸੀ ਕੌਂਸਲਰ) ਅਮਰਜੀਤ ਸਿੰਘ (ਅਕਾਲੀ ਕੌਂਸਲਰ) ਅਤੇ ਸਾਬਕਾ ਕੌਂਸਲਰ ਗੁਰਜੰਟ ਸਿੰਘ ਜੰਟਾ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਫ਼ਰੀਦਕੋਟ ਲੋਕ ਸਭਾ ਹਲਕੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਰਸ਼ ਸੱਚਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਵਰੁਣ ਸ਼ਰਮਾ, ਸਰਦੂਲ ਸਿੰਘ, ਅੰਮ੍ਰਿਤਪਾਲ, ਬਲਕਾਰ ਸਿੰਘ, ਤੇਜਬੀਰ ਮਾਨ, ਅਸ਼ਵਨੀ ਪੁਰੀ, ਪੁਸ਼ਮੀਤ ਬਰਾੜ, ਅਨੁਜ ਸ਼ਰਮਾ, ਗੁਰਪ੍ਰੀਤ ਸਿੰਘ, ਨਾਗੇਸ਼ਵਰ, ਡਾ. ਵਿਸ਼ਾਲ ਕੌਸ਼ਲ, ਸੁਮਿਤ ਮਨੀ, ਕਪਿਲ ਗੋਇਲ ਅਤੇ ਹਿਤੇਸ਼ ਗੋਇਲ ਵੀ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਪ ‘ਚ ਸ਼ਾਮਲ ਹੋ ਗਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਅਸੀਂ ਆਮ ਲੋਕਾਂ ਦੇ ਇਲਾਜ ਲਈ 829 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਅਤੇ ਗ਼ਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਆਫ਼ ਐਮੀਨੈਂਸ ਬਣਾ ਰਹੇ ਹਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਹਨ।
300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ
ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ। ਅੱਜ ਸੂਬੇ ਦੇ ਕਰੀਬ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਬਲਬੂਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ, ਇਸ ਲਈ ਸਾਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫ਼ੀ ਉਤਸ਼ਾਹਿਤ ਹਨ।