ਪੰਜਾਬ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ

ਚੰਡੀਗੜ੍ਹ, 13 ਮਈ 202 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ ਅਤੇ ਸੰਜੇ ਸਿੰਘ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਇਸ ਦੇ ਨਾਲ ਹੀ ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।

ਪੰਜਾਬ
ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਵਿਚੋਂ ਪੰਕਜ ਗੁਪਤਾ, ਐਨਡੀ ਗੁਪਤਾ, ਰਾਘਵ ਚੱਢਾ, ਸਤਿੰਦਰ ਜੈਨ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾ, ਜਸਵੀਰ ਸਿੰਘ ਰਾਜਾ ਗਿੱਲ, ਤਰੁਨਪ੍ਰੀਤ ਸਿੰਘ ਸੌਂਧ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਪੰਡੋਰੀ, ਇੰਦਰਜੀਤ,  ਸਿੰਘ ਭੋਲਾ ਗਰੇਵਾਲ, ਨਰਿੰਦਰਪਾਲ ਸਿੰਘ ਸਵਾਨਾ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਂਸ, ਦਿਨੇਸ਼ ਚੱਢਾ, ਡਾ.ਰਵਜੋਤ ਸਿੰਘ ਦੇ ਨਾਂ ਸ਼ਾਮਲ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!