ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ‘ ਨੇੜਿਓਂ ਤੱਕੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ’ ਪੁਸਤਕ ਰਿਲੀਜ਼

ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਬਲਬੀਰ ਸਿੰਘ ਢੋਲ ਵੱਲੋਂ ਲਿਖੀ ਪੁਸਤਕ ਕੀਤੀ ਰਿਲੀਜ਼
ਚੰਡੀਗੜ੍ਹ, 3 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ  ਸਾਬਕਾ ਅਧਿਕਾਰੀ ਬਲਬੀਰ ਸਿੰਘ ਢੋਲ ਵੱਲੋਂ ਪੰਜ ਵਾਰ ਮੁੱਖ ਮੰਤਰੀ ਰਹੇ  ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਲਿਖੀ ਪੁਸਤਕ ‘ ਨੇੜਿਓਂ ਤੱਕੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ’ ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਰਿਲੀਜ਼ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਲਬੀਰ ਸਿੰਘ ਢੋਲ ਨੇ ਸਰਕਾਰ ਵਿਚ ਵੱਖ ਵੱਖ ਅਹੁਦਿਆਂ ’ਤੇ ਹੁੰਦਿਆਂ  ਬਾਦਲ ਨੇ ਨੇੜਿਓਂ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਆਪਣੇ ਸਰਕਾਰੀ ਅਧਿਕਾਰੀ ਵਜੋਂ ਕਾਰਜਕਾਲ ਦੌਰਾਨ ਉਹਨਾਂ ਨੇ  ਬਾਦਲ ਦੇ ਕੰਮ ਕਰਨ ਦੇ ਤਰੀਕੇ ਨੂੰ ਨੇੜਿਓਂ ਤੱਕਿਆ ਤੇ ਆਪਣੇ ਤਜ਼ਰਬੇ ਦੇ ਆਧਾਰ ’ਤੇ ਉਹਨਾਂ ਇਹ ਪੁਸਤਕ ਲਿਖੀ ਜੋ  ਬਾਦਲ ਦੇ ਜੀਵਨ ਦਾ ਝਲਕਾਰਾ ਹੈ।

ਆਪਣੀ ਪੁਸਤਕ ਵਿਚ ਲੇਖਕ ਨੇ ਦੱਸਿਆ ਹੈ ਕਿ ਕਿਵੇਂ ਉਸਨੇ  ਬਾਦਲ ਨੁੰ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ, ਲੋਕਾਂ ਨਾਲ ਗੱਲ ਕਰਨ ਦੇ ਤਰੀਕੇ ਤੇ ਨਰਮ ਸੁਭਾਅ ਅਤੇ ਸਮੇਂ ਸਿਰ ਕੰਮ ਕਰਨ ਦੇ ਨਿਯਮ ਦੀ ਪਾਲਣਾ ਕਰਦਿਆਂ ਵੇਖਿਆ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ  ਬਾਦਲ ਨੇ ਸੰਗਤ ਦਰਸ਼ਨ ਆਯੋਜਿਤ ਕੀਤੇ ਜਿਸ ਵਿਚ ਆਮ ਆਦਮੀ ਦੀਆਂ ਮੁਸ਼ਕਿਲਾਂ ਸਿੱਧੇ ਤੌਰ ’ਤੇ ਵੇਖੀਆਂ ਤੇ ਹੱਲ ਕੀਤੀਆਂ। ਲੇਖਕ ਨੇ ਇਹ ਵੀ ਦੱਸਿਆ ਕਿ  ਬਾਦਲ ਕਿਸਾਨ ਪੱਖੀ ਤੇ ਦਲਿਤ ਪੱਖੀ ਨੇਤਾ ਹਨ ਤੇ ਉਸਨੇ  ਬਾਦਲ ਦੇ ਜੀਵਨ ਦੇ ਹੋਰ ਪਹਿਲੂਆਂਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ  ਬਲਬੀਰ ਸਿੰਘ ਢੋਲ ਨੇ ਪੁਸਤਕ ਰਿਲੀਜ਼ ਕਰਨ ਲਈ  ਸੁਖਬੀਰ ਸਿੰਘਬਾਦਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਹਨਾਂ ਨੇ ਅਜਿਹੇ ਦੂਰ ਦਰਸ਼ੀ ਨੇਤਾ ਨਾਲ ਕੰਮ  ਕੀਤਾ ਜੋ ਹਮੇਸ਼ਾ ਲੋਕਾਂ ਦੀ ਭਲਾਈ ਬਾਰੇ ਤੇ ਸੂਬੇ ਦੇ ਵਿਕਾਸ ਬਾਰੇ ਸੋਚਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!